Breaking
Wed. Apr 23rd, 2025

ਫੂਡ ਸੇਫ਼ਟੀ ਅਧਿਕਾਰੀਆਂ ਵੱਲੋਂ ਬੇਕਰੀ ਨੂੰ ਨੋਟਿਸ ਜਾਰੀ

ਨਿਰਧਾਰਤ ਮਾਪਦੰਡਾਂ ਅਨੁਸਾਰ ਸੁਧਾਰ ਕਰਨ ਦੇ ਦਿੱਤੇ ਨਿਰਦੇਸ਼

ਜਲੰਧਰ, 22 ਮਾਰਚ 2025 -: ਖਾਣ-ਪੀਣ ਵਾਲੇ ਪਦਾਰਥਾਂ ਵਿੱਚ ਮਿਲਾਵਟ ਨੂੰ ਰੋਕਣ ਲਈ ਜਾਰੀ ਚੈਕਿੰਗ ਮੁਹਿੰਮ ਦੌਰਾਨ ਫੂਡ ਸੇਫ਼ਟੀ ਅਧਿਕਾਰੀਆਂ ਦੀ ਟੀਮ ਵੱਲੋਂ ਖਾਧ ਪਦਾਰਥਾਂ ਦੀ ਵਿਕਰੀ ਕਰਨ ਵਾਲੇ ਅਦਾਰਿਆਂ ਦਾ ਨਿਰੀਖਣ ਕੀਤਾ ਗਿਆ।
ਸਹਾਇਕ ਕਮਿਸ਼ਨਰ ਡਾ. ਹਰਜੋਤ ਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਧਿਕਾਰੀਆਂ ਦੀ ਟੀਮ, ਜਿਸ ਵਿੱਚ ਫੂਡ ਸੇਫ਼ਟੀ ਅਫ਼ਸਰ ਮੁਕੁਲ ਗਿੱਲ, ਰਜਨੀ ਰਾਣੀ ਅਤੇ ਅਨਿਲ ਸ਼ਾਮਲ ਸਨ, ਵੱਲੋਂ ਸਬਜ਼ੀ ਮੰਡੀ ਨੇੜੇ ਬਸਤੀ ਸ਼ੇਖ ਵਿਖੇ ਇਕ ਬੇਕਰੀ ਦਾ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਕੁਝ ਕਮੀਆਂ ਪਾਏ ਜਾਣ ’ਤੇ ਟੀਮ ਵੱਲੋਂ ਬੇਕਰੀ ਸੰਚਾਲਕ ਨੂੰ ਨੋਟਿਸ ਜਾਰੀ ਕਰਦਿਆਂ ਨਿਰਧਾਰਤ ਮਾਪਦੰਡਾਂ ਅਨੁਸਾਰ ਸੁਧਾਰ ਕਰਨ ਦੇ ਨਿਰਦੇਸ਼ ਦਿੱਤੇ ਗਏ।


ਸਹਾਇਕ ਕਮਿਸ਼ਨਰ ਨੇ ਕਿਹਾ ਕਿ ਫੂਡ ਸੇਫ਼ਟੀ ਵਿਭਾਗ ਖਾਧ ਪਦਾਰਥਾਂ ਵਿੱਚ ਮਿਲਾਵਟ ਦੀ ਰੋਕਥਾਮ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੀਆਂ ਚੈਕਿੰਗਾਂ ਜਾਰੀ ਰਹਿਣਗੀਆਂ। ਉਨ੍ਹਾਂ ਖਾਣ-ਪੀਣ ਵਾਲੇ ਪਦਾਰਥਾਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਅਪੀਲ ਕੀਤੀ ਕਿ ਸਾਫ-ਸੁਥਰੇ ਅਤੇ ਗੁਣਵੱਤਾ ਭਰਪੂਰ ਖਾਧ ਪਦਾਰਥਾਂ ਦੀ ਹੀ ਵਿਕਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮਿਲਾਵਟ ਕਰਨ ਵਾਲਿਆਂ ਖਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Related Post

Leave a Reply

Your email address will not be published. Required fields are marked *