Breaking
Wed. Jun 18th, 2025

ਭਾਰਤੀ ਫੌਜ ਦੇ ਦਾਅਵੇ ਦਾ ਵਿਵਾਦ ਭੱਖਿਆ। ਗੈਰ ਪੰਜਾਬੀਆਂ ਨੂੰ ਸੌਂਪੀ ਦੋ ਬੋਰਡਾਂ ਦੀ ਚੇਅਰਮੈਨੀ

ਗੈਰ ਪਸ਼ਜਾਬੀਆ ਨੂੰ ਚੇਅਰਮੈਨ ਲਗਾਉਣ ਤੇ ਪੰਜਾਬ ਦਾ ਸਿਆਸੀ ਮਾਹੌਲ ਭਖਾਇਆ, ਵਿਰੋਧੀ ਧਿਰ ਵੱਲੋਂ ਸਰਕਾਰ ਦੀ ਕੀਤੀ ਘੇਰਾਬੰਦੀ।
ਜਥੇਦਾਰ ਅਕਾਲ ਤਖਤ ਦਾ ਵੀ ਫੌਜੀ ਦਾਅਵੇ ਬਾਰੇ ਆਇਆ ਬਿਆਨ/ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਅਤੇ DSGPC ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੀ ਫੌਜ ਦੇ ਦਾਅਵੇ ਤੇ ਕਰ ਰਹੇ ਜਾਂਚ ਦੀ ਮੰਗ

ਪੰਜਾਬ ਸਰਕਾਰ ਨੇ ਅੱਜ ਵੱਖ-ਵੱਖ ਬੋਰਡਾਂ ਦੇ ਨਵੇਂ ਅੱਧੀ ਦਰਜਨ ਚੇਅਰਮੈਨ ਨਿਯੁਕਤ ਕੀਤੇ ਹਨ। ਜਿਨਾਂ ਚ ਦੋ ਗੈਰ ਪੰਜਾਬੀ ਚਿਹਰੇ ਵੀ ਸਾਹਮਣੇ ਆਏ ਹਨ “ਆਪ” ਦੇ ਦਿੱਲੀ ਲੀਡਰਸ਼ਿਪ ਦੇ ਕਰੀਬੀ ਤੇ ਪਾਰਟੀ ਚ ਕੰਮ ਕਰਦੇ ਦੋ ਚਿਹਰਿਆਂ ਦੀ ਚੇਅਰਮੈਨੀ ਵਜੋਂ ਨਿਯੁਕਤੀ ਮਗਰੋਂ ਕਿਹਾ ਜਾ ਸਕਦਾ ਕਿ ਵਿਰੋਧੀਆਂ ਨੂੰ ਮੌਕਾ ਮਿਲ ਗਿਆ ਕਿ ਆਪ ਨੇ ਦੂਸਰੇ ਰਾਜਾਂ ਆਏ ਲੋਕਾਂ ਨੂੰ ਚੇਅਰਮੈਨ ਲਗਾਇਆ। ਆਮ ਆਦਮੀ ਪਾਰਟੀ ਦੀ ਕੌਮੀ ਬੁਲਾਰੇ ਅਰੀਨਾ ਗੁਪਤਾ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਲਾਇਆ ਗਿਆ ਜਦੋਂ ਕਿ ਸੰਸਦ ਮੈਂਬਰ ਸੰਦੀਪ ਪਾਠਕ ਦੇ ਨੇੜਲੇ ਦੀਪਕ ਚੌਹਾਨ ਨੂੰ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦਾ ਚੇਅਰਮੈਨ ਲਾਇਆ ਗਿਆ। ਦੀਪਕ ਚੌਹਾਨ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ।

ਵਿਰੋਧੀ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਹਨਾਂ ਨਿਯੁਕਤੀਆਂ ਤੇ ਸੂਬਾ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਉਹਨਾਂ ਕਿਹਾ ਕਿ ਰੀਨਾ ਗੁਪਤਾ ਤੇ ਦੀਪਕ ਚੌਹਾਨ ਦੀ ਨਿਯੁਕਤੀ ਨੇ ਪੰਜਾਬ ਨੂੰ ਅਸਲ ਬਦਲਾ ਦਿਖਾ ਦਿੱਤਾ ਹੈ ਉਹਨਾਂ ਕਿਹਾ ਕਿ ਇਹਨਾਂ ਨਿਯੁਕਤੀਆਂ ਤੋਂ ਭਾਈ ਭਤੀਜਾਵਾਦ ਵੀ ਸਾਫ ਦਿਖ ਰਿਹਾ ਅਤੇ ਇਹ ਅਹੁਦੇ ਗੈਰ ਪੰਜਾਬੀ ਲੋਕਾਂ ਨੂੰ ਦਿੱਤੇ ਗਏ, ਨਾ ਕੋਈ ਮੈਰਿਟ ਰੱਖੀ ਅਤੇ ਨਾ ਹੀ ਤਜਰਬਾ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਿੱਪਣੀ ਕਰਦਿਆਂ ਕਿਹਾ ਕਿ ਇਸ ਨੂੰ ਦੇਖ ਕੇ ਕਿਹਾ ਜਾ ਸਕਦਾ ਕਿ ਆਮ ਆਦਮੀ ਪਾਰਟੀ ਦੀ ਦਿੱਲੀ ਲੀਡਰਸ਼ਿਪ ਪੰਜਾਬ ਦੀ ਸਨਅਤ ਨੂੰ ਲੁੱਟਣਾ ਚਾਹੁੰਦੀ ਹੈ।
ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਅੱਗੇ ਗੋਡੇ ਟੇਕ ਦਿੱਤੇ ਨੇ ਇਹਨਾਂ ਨਿਯੁਕਤੀਆਂ ਨੇ ਆਪ ਦੀ ਪੋਲ ਖੋਲ ਦਿੱਤੀ ਹੈ।

SGPC ਨਾਲ ਸਕਤਰ ਭਾਰਤ ਦੀ ਫੌਜ ਵੱਲੋ ਇਕ ਦਾਅਵਾ ਕੀਤਾ ਸੀ ਕਿ ਪਾਕਿਸਤਾਨ ਫੌਜ ਵੱਲੋ ਸ੍ਰੀ ਦਰਬਾਰ ਸਾਹਿਬ ਨੂੰ ਨਿਸ਼ਾਨਾ ਬਣਾਇਆ ਸੀ ਜਿਸ ਨੂੰ ਲੈ ਕੇ SGPC ਸਕੱਤਰ ਕੁਲਵੰਤ ਸਿੰਘ ਦਾ ਪ੍ਰਤੀਕਰਮ ਆਇਆ ਸੀ ਜਿਸ ਵਿਚ ਉਹਨਾਂ ਨੇ ਭਾਰਤ ਦੀ ਫੌਜ ਦੇ ਦਾਅਵੇ ਨੂੰ ਨਕਾਰ ਦਿੱਤਾ ਸੀ।
ਲਗ ਰਿਹਾ ਹੈ ਇਹ ਵਿਵਾਦ ਭਖ ਗਿਆ ਹੈ

ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਸ਼੍ਰੀ ਦਰਬਾਰ ਸਾਹਿਬ ਵਿੱਚ ਤੋਪਾਂ ਬੀੜਨ ਵਾਲੇ ਫੌਜ ਦੇ ਦਾਅਵੇ ਦਾ ਖੰਡਨ ਕਰਦਿਆਂ ਕਿਹਾ ਕਿ ਅਜਿਹਾ ਕੁਝ ਵੀ ਨਹੀਂ ਹੋਇਆ ਇਹ ਗੱਲ ਫੌਜ ਜਾਣਦੀ ਹੈ ਉਹਨਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਡੀਸ਼ਨਲ ਹੈਡ ਗ੍ਰੰਥੀ ਇਸ ਬਾਰੇ ਬਿਆਨ ਜਾਰੀ ਕਰਨਗੇ।
ਜਦੋ ਕਿ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ
ਗਿਆਨੀ ਰਘਬੀਰ ਸਿੰਘ ਨੇ ਦੱਸਿਆ
ਕਿ ਉਹ 24 ਅਪ੍ਰੈਲ ਤੋਂ 14 ਮਈ ਤੱਕ ਵਿਦੇਸ਼ੀ ਦੌਰੇ ਤੇ ਸਨ ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਇਸ ਗੱਲ ਦੀ ਡੂੰਘੀ ਜਾਂਚ ਕਰਨੀ ਚਾਹੀਦੀ ਹੈ ਕਿ ਭਾਰਤੀ ਫੌਜ ਅਜਿਹੇ ਦਾਵੇੳ ਕਿਸ ਅਧਾਰ ਤੇ ਕਰ ਰਹੀ ਹੈ ਉਹਨਾਂ ਕਿਹਾ ਕਿ ਜਿਹੜਾ ਵੀ ਕੋਈ ਅਧਿਕਾਰੀ ਜੋ ਫੌਜ ਵਿੱਚ ਕਹਿ ਰਹੀ ਹੈ ਕਿ ਅਸੀਂ ਮੈਨੇਜਮੈਂਟ ਕੋਲੋਂ ਪੁੱਛਿਆ ਸੀ ਤਾਂ ਉਹ ਅਧਿਕਾਰੀ ਭਾਵੇਂ ਉਹ ਸ਼੍ਰੋਮਣੀ ਕਮੇਟੀ ਦਾ ਹੋਵੇ ਜਾਂ ਫੌਜ ਦਾ ਹੋਵੇ ਉਹਦੇ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਉਹਨਾਂ ਕਿਹਾ ਕਿ ਸਿੱਖਾਂ ਦੇ ਮਨਾਂ ਵਿੱਚ ਨਫਰਤ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੇ ਇੱਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਗਿਆਨੀ ਰਘਬੀਰ ਸਿੰਘ ਦੇ ਬਿਆਨ ਦਾ ਸਮਰਥਨ ਕਰਦੇ ਹੋਇਆ ਉਹਨਾਂ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਇਹ ਜਾਂਚ ਕਰਵਾਉਣ ਦੀ ਅਪੀਲ ਕਰਦੇ ਹਾਂ ਤੇ ਦਿਲੀ ਕਮੇਟੀ ਵੱਲੋਂ ਪੂਰਨ ਸਹਿਯੋਗ ਦੇਣ ਦੀ ਪੇਸ਼ਕਸ਼ ਕੀਤੀ ਹੈ ਉਹਨਾਂ ਨੇ ਕਿਹਾ ਕਿ ਇਹ ਗੰਭੀਰ ਮਾਮਲਾ ਹੈ ਕਿ ਸਿੱਖਾਂ ਦੇ ਸਭ ਤੋਂ ਪਵਿੱਤਰ ਸਥਾਨ ਬਾਰੇ ਇਹੋ ਜਿਹਾ ਦਾਅਵੇ ਕੀਤੇ ਜਾ ਰਹੇ ਹਨ ਉਹਨਾਂ ਨੇ ਕਿਹਾ ਕਿ ਸਿੱਖ ਕਦੇ ਵੀ ਇਹ ਬਰਦਾਸ਼ਤ ਨਹੀਂ ਕਰ ਸਕਦੇ।

Related Post

Leave a Reply

Your email address will not be published. Required fields are marked *