ਨੌਜਵਾਨ ਆਗੂ ਬਚਿੱਤਰ ਸਿੰਘ ਕੋਹਾੜ ਨੂੰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਲੰਧਰ ਦਿਹਾਤੀ ਦਾ ਪ੍ਰਧਾਨ ਅਤੇ ਬੀਬੀ ਰਾਜਵਿੰਦਰ ਕੌਰ ਭੁੱਲਰ ਸਾਬਕਾ ਵਿਧਾਇਕ ਨੂਰਮਹਿਲ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦਾ ਮੈਂਬਰ ਨਿਯੁਕਤ ਕਰਨ ਦਾ ਸਵਾਗਤ ਕਰਦਿਆਂ ਵਿਧਾਨ ਸਭਾ ਹਲਕਾ ਨਕੋਦਰ ਤੇ ਆਗੂਆਂ ਤੇ ਵਰਕਰਾਂ ਨੇ ਆਖਿਆ ਕਿ ਦੋਵਾਂ ਆਗੂਆਂ ਨੂੰ ਉਹਨਾਂ ਦੀਆਂ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਇਹ ਪ੍ਰਮੁੱਖ ਜਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਮੌਕੇ ਨਕੋਦਰ ਹਲਕੇ ਦੇ ਆਗੂਆਂ ਨੇ ਬੀਬੀ ਭੁੱਲਰ ਤੇ ਕੋਹਾੜ ਦੀਆਂ ਨਿਯੁਕਤੀਆਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਹਾਈ ਕਮਾਂਡ ਵੱਲੋਂ ਲਿਆ ਗਿਆ ਫੈਸਲਾ ਬਹੁਤ ਹੀ ਸਲਾਘਾਯੋਗ ਤੇ ਦੂਰ ਅੰਦੇਸ਼ੀ ਸੋਚ ਵਾਲਾ ਹੈ। ਇਸ ਮੌਕੇ ਹਲਕਾ ਨਕੋਦਰ ਦੇ ਸੀਨੀਅਰ ਅਕਾਲੀ ਐਡਵੋਕੇਟ ਰਾਜ ਕਮਲ ਸਿੰਘ ਭੁੱਲਰ ਬਲਦੇਵ ਸਿੰਘ ਕਲਿਆਣ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪਰਮਿੰਦਰ ਸਿੰਘ ਸ਼ਾਮਪੁਰ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਮੇਜਰ ਸਿੰਘ ਔਜਲਾ, ਸਰਕਲ ਪ੍ਰਧਾਨ ਬਿਲਗਾ ਪਿਆਰਾ ਸਿੰਘ ਕੈਂਥ, ਨੂਰਮਹਿਲ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਲਵੀਰ ਚੰਦ ਬਿੱਲੂ, ਸਾਬਕਾ ਵਾਇਸ ਚੇਅਰਮੈਨ ਮਾਰਕੀਟ ਕਮੇਟੀ ਕਮਲਜੀਤ ਸਿੰਘ ਗੋਖਾ, ਸਾਬਕਾ ਸਰਪੰਚ ਰਵਿੰਦਰ ਸਿੰਘ ਪੁਆਦੜਾ, ਗੁਰਪਾਲ ਸਿੰਘ ਉੱਗੀ, ਆਗਿਆਕਾਰ ਸਿੰਘ ਜਹਾਂਗੀਰ, ਸਾਬਕਾ ਚੇਅਰਮੈਨ ਹਰਸ਼ਿੰਦਰ ਸਿੰਘ ਸ਼ੰਕਰ, ਕੌਮੀ ਮੀਤ ਪ੍ਰਧਾਨ ਯੂਥ ਅਕਾਲੀ ਦਲ ਬਲਜੀਤ ਸਿੰਘ ਲੱਧੜ, ਕੌਮੀ ਮੀਤ ਪ੍ਰਧਾਨ ਯੂਥ ਅਕਾਲੀ ਦਲ ਗੁਰਪ੍ਰੀਤ ਸਿੰਘ ਭੰਡਾਲ, ਸਾਬਕਾ ਸਰਪੰਚ ਗੁਰਨਾਮ ਸਿੰਘ ਰਾਵਾਂ, ਪ੍ਰਧਾਨ ਬਲਬੀਰ ਸਿੰਘ ਕਾਦੀਆਂ, ਨੰਬਰਦਾਰ ਰਣਜੀਤ ਸਿੰਘ ਕਾਦੀਆਂ, ਪਿਆਰਾ ਸਿੰਘ ਸੰਘੇੜਾ, ਸਰਕਲ ਪ੍ਰਧਾਨ ਐਸ ਸੀ ਹਰਬੰਸ ਸਿੰਘ ਦਰਦੀ ਅਤੇ ਹੋਰ ਸੀਨੀਅਰ ਆਗੂਆਂ ਨੇ ਵੀ ਭੁੱਲਰ ਤੇ ਬਚਿੱਤਰ ਸਿੰਘ ਕੋਹਾੜ ਨੂੰ ਵਧਾਈ ਦਿੰਦੇ ਹੋਏ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ।