ਕਪੂਰਥਲਾ, 3 ਦਸੰਬਰ 2023- ਕਪੂਰਥਲਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਕਿ ਇਥੇ ਸ਼ੱਕੀ ਹਾਲਾਤ ਵਿਚ ਆਮ ਆਦਮੀ ਪਾਰਟੀ ਦੇ ਇਕ ਨੌਜਵਾਨ ਆਗੂ ਸੁਖਬੀਰ ਸਿੰਘ (28) ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਗਿੱਲ ਥਾਣਾ ਸਦਰ ਨਕੋਦਰ ਦਾ ਰਹਿਣ ਵਾਲਾ ਸੀ ਜੋ ਬੀਤੇ ਦਿਨ ਪਿੰਡ ਡੱਲਾ ਸੁਲਤਾਨਪੁਰ ਲੋਧੀ ਵਿਖੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਗਿਆ ਸੀ।
ਸੁਖਬੀਰ ਦੀ ਲਾਸ਼ ਹਲਕਾ ਭੁੱਲਥ ਤੋਂ ਇਕ ਕਾਰ ਵਿੱਚੋਂ ਬਰਾਮਦ ਕੀਤੀ ਗਈ ਹੈ। ਥਾਣਾ ਭੁੱਲਥ ਪੁਲਸ ਅਧਿਕਾਰੀਆਂ ਵੱਲੋਂ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚ ਕੇ ਲਾਸ਼ ਕਬਜ਼ੇ ਵਿੱਚ ਲੈ ਲਿਆ ਹੈ। ਪੁਲਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
                        