Breaking
Thu. Feb 26th, 2026

SGPC ਵੱਲੋਂ ਰਾਜੋਆਣਾ ਨੂੰ ਭੁੱਖ ਹੜਤਾਲ ਨਾ ਕਰਨ ਦੀ ਅਪੀਲ- ਰਾਸ਼ਟਰਪਤੀ ਨੂੰ ਦਿੱਤੇ ਜਾਣਗੇ 26 ਲੱਖ ਫਾਰਮ

20 ਦਸੰਬਰ ਨੂੰ ੜਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੋਂ ਮਾਰਚ ਕੱਢਿਆ ਜਾ ਰਿਹਾ ਹੈ ਜੋ ਰਾਸ਼ਟਰਪਤੀ ਭਵਨ ਤੱਕ

ਅੰਮ੍ਰਿਤਸਰ, 3 ਦਸੰਬਰ 2023- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਪੰਥਕ ਨੁਮਾਇੰਦਿਆਂ ਦੀ ਇਕ ਵਿਸ਼ੇਸ਼ ਇਕੱਤਰਤਾ ਦੇ ਸੁਝਾਅ ਤੋਂ ਬਾਅਦ ਅੰਤ੍ਰਿੰਗ ਕਮੇਟੀ ਵੱਲੋ ਜੇਲ੍ਹ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਨਾ ਕਰਨ ਦੀ ਅਪੀਲ ਕੀਤੀ ਗਈ।

20 ਦਸੰਬਰ ਨੂੰ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੋਂ ਰਾਸ਼ਟਰਪਤੀ ਭਵਨ ਤੱਕ ਸਮੂਹ ਸਿੱਖ ਜਥੇਬੰਦੀਆਂ ਧਾਰਮਿਕ ਜਥੇਬੰਦੀਆਂ, ਸਿੱਖ ਸਟੂਡੈਂਟ ਫੈਡਰੇਸ਼ਨਾਂ, ਨਿਰਮਲੇ ਸੰਤ, ਸੇਵਾ ਪੰਥੀ, ਕਾਰ ਸੇਵਾ, ਨਿਹੰਗ ਸਿੰਘ ਜਥੇਬੰਦੀਆਂ, ਸਮੂਹ ਸੂਬੇ ਦੀਆਂ ਸਿੱਖ ਸੰਗਤਾਂ, ਕਿਸਾਨ ਸੰਘਰਸ਼ ਕਮੇਟੀਆਂ ਨੂੰ ਇਸ ਮਾਰਚ ਵਿੱਚ ਸ਼ਾਮਿਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਦਾ ਦਿੱਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਰੋਸ ਮਾਰਚ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੋਂ ਦੁਪਹਿਰ 12 ਵਜੇ ਆਰੰਭ ਹੋਵੇਗਾ ਜੋ ਰਾਸ਼ਟਰਪਤੀ ਭਵਨ ਤੱਕ ਜਾਵੇਗਾ। ਇਸ ਰੋਸ ਮਾਰਚ ਵਿੱਚ ਸੰਗਤਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖਤੀ ਮੁਹਿੰਮ ਰਾਹੀਂ ਭਰੇ 26 ਲੱਖ ਫਾਰਮ ਵੀ ਨਾਲ ਲੈ ਕੇ ਰਾਸ਼ਟਰਪਤੀ ਨੂੰ ਦਿੱਤੇ ਜਾਣਗੇ ਤਾਂ ਜੋ ਸਮੁੱਚੀਆਂ ਸੰਗਤਾਂ ਅਤੇ ਸਿੱਖ ਭਾਵਨਾਵਾਂ ਨੂੰ ਰਾਸ਼ਟਰਪਤੀ ਤੱਕ ਪਹੁੰਚਾਇਆ ਜਾ ਸਕੇ। ਬਲਵੰਤ ਸਿੰਘ ਰਾਜੋਆਣਾ ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਜਲਦ ਤੇ ਯਕੀਨੀ ਬਣਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਇਸ ਸਾਰੀ ਰੋਸ ਮਾਰਚ ਦੀ ਅਗਵਾਈ ਕਰੇਗੀ ਅਤੇ ਸਿਆਸੀ ਪਾਰਟੀਆਂ ਨੂੰ ਵੀ ਇਸ ਵਿੱਚ ਸ਼ਾਮਿਲ ਹੋਣ ਲਈ ਖੁੱਲਾ ਸੱਦਾ ਦਿੱਤਾ ਜਾਂਦਾ ਹੈ।

By admin

Related Post

Leave a Reply

Your email address will not be published. Required fields are marked *