ਮਹਿਲ ਕਲਾਂ, 5 ਦਸੰਬਰ 2023- ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਸਾਬਕਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਸਪੁੱਤਰ, ਸ਼੍ਰੋਮਣੀ ਅਕਾਲੀ ਸੰਯੁਕਤ ਦੇ ਸੀਨੀਅਰ ਆਗੂ ਜਥੇਦਾਰ ਰਣਜੀਤ ਸਿੰਘ ਤਲਵੰਡੀ ਸਾਬਕਾ ਚੇਅਰਮੈਨ ਲਘੂ ਉਦਯੋਗ ਦਾ ਅੱਜ ਦਿਹਾਂਤ ਹੋ ਗਿਆ ਹੈ । ਜਥੇ: ਤਲਵੰਡੀ ਦੇ ਅਕਾਲ ਚਲਾਣੇ ਦੀ ਖਬਰ ਮਿਲਦਿਆ ਹੀ ਸੋਗ ਦੀ ਲਹਿਰ ਫੈਲ ਗਈ ਹੈ। ਜਥੇਦਾਰ ਰਣਜੀਤ ਸਿੰਘ ਤਲਵੰਡੀ ਦਾ ਅੰਤਿਮ ਸੰਸਕਾਰ 6 ਦਸੰਬਰ, ਬੁੱਧਵਾਰ ਨੂੰ ਸ਼ਾਮ 3 ਵਜੇ ਉਨ੍ਹਾਂ ਦੇ ਜੱਦੀ ਪਿੰਡ ਤਲਵੰਡੀ ਰਾਏ (ਰਾਏਕੋਟ) ਵਿਖੇ ਹੋਵੇਗਾ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਦਾ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਚੱਲ ਰਿਹਾ ਸੀ।
