ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ ਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਚਾਹਵਾਨ ਨੌਜਵਾਨ ਸੀ-ਪਾਈਟ ਕੈਂਪ ਵਿਖੇ ਕਰ ਸਕਦੇ ਨੇ ਪਹੁੰਚ
ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 99143-69376, 88728-02046 ’ਤੇ ਕੀਤਾ ਜਾ ਸਕਦੈ ਸੰਪਰਕ
ਜਲੰਧਰ, 5 ਦਸੰਬਰ 2023-ਸੀ-ਪਾਈਟ ਕੈਂਪ ਥੇਹ ਕਾਂਜਲਾ ਕਪੂਰਥਲਾ ਦੇ ਆਨਰੇਰੀ ਕੈਪਟਨ ਅਜੀਤ ਸਿੰਘ ਟਰੇਨਿੰਗ ਅਫ਼ਸਰ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੌਜ ਅਤੇ ਪੈਰਾ ਮਿਲਟਰੀ ਫੋਰਸਾਂ ਵਿੱਚ ਭਰਤੀ ਦੀ ਤਿਆਰੀ ਲਈ ਟ੍ਰੇਨਿੰਗ ਕੈਂਪ ਸ਼ੁਰੂ ਹੋ ਗਿਆ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਆਨਰੇਰੀ ਕੈਪਟਨ ਨੇ ਦੱਸਿਆ ਕਿ ਫੌਜ ਅਤੇ ਪੈਰਾ ਮਿਲਟਰੀ ਫੋਰਸਾਂ ਵਿੱਚ 75000 ਅਸਾਮੀਆਂ ’ਤੇ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੇ ਸੀ-ਪਾਈਟ ਵਿਭਾਗ ਵਲੋਂ ਆਰਮੀ ਕੈਂਪ ਥੇਹ ਕਾਂਜਲਾ,ਕਪੂਰਥਲਾ ਨਜਦੀਕ ਕੇਂਦਰੀ ਜੇਲ੍ਹ ,ਕਪੂਰਥਲਾ ਵਿਖੇ ਜਲੰਧਰ, ਕਪੂਰਥਲਾ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲਿਆਂ ਦੇ ਨੌਜਵਾਨ ਜੋ ਫੌਜ ਅਤੇ ਪੈਰਾਮਿਲਟਰੀ ਫੋਰਸ ਵਿੱਚ ਭਰਤੀ ਹੋਣ ਦੇ ਇੱਛੁਕ ਹਨ, ਨੂੰ ਕੈਂਪ ਵਿੱਚ ਮੁਫ਼ਤ ਟ੍ਰੇਨਿੰਗ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪੈਰਾਮਿਲਟਰੀ ਫੋਰਸ ਜਿਵੇਂ ਐਸ.ਐਸ.ਬੀ, ਸੀ, ਬੀ.ਐਸ.ਐਫ, ਸੀ.ਆਰ.ਪੀ.ਐਫ, ਸੀ.ਆਈ.ਐਸ.ਐਫ., ਆਈ.ਟੀ.ਬੀ.ਪੀ ਅਤੇ ਅਸਾਮ ਰਾਈਫਲ ਆਦਿ ਵਿੱਚ ਅਸਾਮੀਆਂ ਲਈ ਨੌਜਵਾਨ ਜਿਨ੍ਹਾਂ ਦੀ ਉਮਰ 18 ਤੋਂ 23 ਸਾਲ ਹੈ, ਮਿਤੀ 28 ਦਸੰਬਰ 2023 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਐਸ.ਸੀ.,ਐਸ.ਟੀ. ਤੇ ਬੀ.ਸੀ ਕੈਟਾਗਰੀ ਦੇ ਉਮੀਦਵਾਰਾਂ ਲਈ 5 ਸਾਲ ਦੀ ਛੋਟ ਦਿੱਤੀ ਜਾਵੇਗੀ । ਉਨਾਂ ਦੱਸਿਆ ਕਿ ਅਗਲੇ ਮਹੀਨੇ ਫੌਜ ਦੀ ਭਰਤੀ ਲਈ ਪ੍ਰਕਿਰਿਆ ਵੀ ਸ਼ੁਰੂ ਹੋ ਜਾਵੇਗੀ ਅਤੇ ਇਨਾਂ ਸਾਰੀਆਂ ਭਰਤੀਆਂ ਦੀ ਤਿਆਰੀ ਲਈ ਸੀ-ਪਾਈਟ ਕੈਂਪ, ਥੇਹ ਕਾਂਜਲਾ,ਕਪੂਰਥਲਾ ਵਿੱਚ ਸਰੀਰਕ ਅਤੇ ਲਿਖਤੀ ਪੇਪਰ ਦੀ ਤਿਆਰੀ ਸ਼ੁਰੂ ਹੋ ਚੁੱਕੀ ਹੈ, ਜੋ ਕਿ ਬਿਲਕੁਲ ਮੁਫ਼ਤ ਕਰਵਾਈ ਜਾ ਰਹੀ ਹੈ ।
ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਦੌਰਾਨ ਨੌਜਵਾਨਾਂ ਲਈ ਰਹਿਣ ਲਈ ਮੁਫ਼ਤ ਹੋਸਟਲ ਅਤੇ ਖਾਣੇ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਨੌਜਵਾਨ ਦਸਵੀਂ, ਬਾਰਵੀਂ ਦੇ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਦੇ ਨਾਲ ਦੋ ਪਾਸਪੋਰਟ ਸਾਈਜ਼ ਫੋਟੋਆਂ ਲੈ ਕੇ ਸੀ-ਪਾਈਟ ਆਰਮੀ ਕੈਂਪ ਥੇਹ ਕਾਂਜਲਾ, ਕਪੂਰਥਲਾ ਵਿਖੇ ਜਲਦ ਤੋਂ ਜਲਦ ਪੁੱਜ ਕੇ ਭਰਤੀ ਦਾ ਲਾਭ ਉਠਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 99143-69376, 88728-02046 ’ਤੇ ਸੰਪਰਕ ਕੀਤਾ ਜਾ ਸਕਦਾ ਹੈ ।