Breaking
Mon. Nov 3rd, 2025

ਭਾਈ ਬਲਵੰਤ ਸਿੰਘ ਰਾਜੋਆਣਾ ਦੀ ਜੇਲ੍ਹ ਵਿੱਚ ਭੁੱਖ ਹੜਤਾਲ ਸ਼ੁਰੂ

ਪਟਿਆਲਾ, 6 ਦਸੰਬਰ 2023 – ਬੇਅੰਤ ਸਿੰਘ ਕਤਲ ਮਾਮਲੇ ਵਿਚ ਪਿਛਲੇ ਲੰਬੇ ਸਮੇਂ ਤੋਂ ਪਟਿਆਲਾ ਜੇਲ੍ਹ ਵਿਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਬੀਤੇ ਕੱਲ੍ਹ ਸਵੇਰ ਤੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ। ਇਸ ਦੀ ਪੁਸ਼ਟੀ ਭਾਈ ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ ਨੇ ਭਾਈ ਰਾਜੋਆਣਾ ਨਾਲ ਮੁਲਾਕਾਤ ਮਗਰੋਂ ਕੀਤੀ ਹੈ।

ਹਰ ਰੋਜ਼ ਦੀ ਤਰ੍ਹਾਂ ਮੰਗਲਵਾਰ ਸਵੇਰੇ ਜਦੋਂ ਜੇਲ੍ਹ ਸਟਾਫ਼ ਉਨ੍ਹਾਂ ਕੋਲ ਖਾਣਾ ਲੈ ਕੇ ਪਹੁੰਚਿਆ ਤਾਂ ਉਨ੍ਹਾਂ ਨੇ ਖਾਣ ਤੋਂ ਇਨਕਾਰ ਕਰ ਦਿੱਤਾ। ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕੇਂਦਰੀ ਜੇਲ੍ਹ ਪਟਿਆਲਾ ਪਹੁੰਚੀ ਅਤੇ ਉਸ ਨੂੰ ਮਿਲਣ ਤੋਂ ਬਾਅਦ ਜਦੋਂ ਉਹ ਬਾਹਰ ਆਈ ਤਾਂ ਉਸ ਨੇ ਮੀਡੀਆ ਨੂੰ ਬਲਵੰਤ ਸਿੰਘ ਰਾਜੋਆਣਾ ਵੱਲੋਂ ਦਿੱਤੀ ਗਈ ਚਿੱਠੀ ਬਾਰੇ ਦੱਸਿਆ।

ਕਮਲਦੀਪ ਕੌਰ ਨੇ ਦੱਸਿਆ ਕਿ ਉਸ ਦਾ ਭਰਾ ਇਨਸਾਫ਼ ਲੈਣ ਲਈ ਭੁੱਖ ਹੜਤਾਲ ’ਤੇ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲੀ ਵਾਰ ਉਹ ਅਕਾਲੀ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਹੜਤਾਲ ‘ਤੇ ਗਏ ਸਨ। ਉਸ ਸਮੇਂ ਭਰੋਸਾ ਦਿੱਤਾ ਗਿਆ ਸੀ ਪਰ ਭਰੋਸੇ ਦੇ ਬਾਵਜੂਦ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ।

By admin

Related Post

Leave a Reply

Your email address will not be published. Required fields are marked *