Breaking
Wed. Jul 22nd, 2026

ਰੈਸਟੋਰੈਂਟ, ਕਲੱਬ ਤੇ ਹੋਰ ਲਾਇਸੰਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਰਾਤ 12 ਵਜੇ ਤੱਕ ਮੁਕੰਮਲ ਬੰਦ ਕਰਨ ਦੇ ਹੁਕਮ

ਫੁੱਟਪਾਥ ’ਤੇ ਅਣਅਧਿਕਾਰਤ ਬੋਰਡ ਲਗਵਾਉਣ ’ਤੇ ਮਨਾਹੀ

ਦੁਕਾਨਾਂ ਦੀ ਹੱਦ ਦੇ ਬਾਹਰ ਸੜਕਾਂ ਤੇ ਫੁੱਟਪਾਥਾਂ ’ਤੇ ਸਮਾਨ ਰੱਖ ਕੇ ਵੇਚਣ ’ਤੇ ਪਾਬੰਦੀ

ਜਲੰਧਰ, 7 ਦਸੰਬਰ 2023-ਪੁਲਿਸ ਕਮਿਸ਼ਨਰੇਟ ਜਲੰਧਰ ਦੇ ਅਧਿਕਾਰ ਖੇਤਰ ਵਿੱਚ ਅਮਨ-ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਆਫ ਪੁਲਿਸ ਅੰਕੁਰ ਗੁਪਤਾ ਨੇ ਸਮੁੱਚੇ ਰੈਸਟੋਰੈਂਟ, ਕਲੱਬ ਅਤੇ ਹੋਰ ਲਾਇਸੰਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਅੱਧੀ ਰਾਤ 12 ਵਜੇ ਤੱਕ ਮੁਕੰਮਲ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰੀਂ ਦੀ ਵਰਤੋਂ ਕਰਦਿਆਂ ਡੀ.ਸੀ.ਪੀ. ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੁਲਿਸ ਕਮਿਸ਼ਨਰੇਟ ਦੀ ਹਦੂਦ ਅੰਦਰ ਸਾਰੇ ਰੈਸਟੋਰੈਂਟਾਂ, ਕਲੱਬਾਂ ਜਾਂ ਹੋਰ ਲਾਇਸੰਸਸ਼ੁਦਾ ਖਾਣ-ਪੀਣ ਵਾਲੀ ਥਾਵਾਂ ਵਿੱਚ ਰਾਤ 11:30 ਵਜੇ ਤੋਂ ਬਾਅਦ ਭੋਜਨ, ਪੀਣ ਵਾਲੇ ਪਦਾਰਥ ਆਦਿ ਦਾ ਕੋਈ ਆਰਡਰ ਨਹੀਂ ਲਿਆ ਜਾਵੇਗਾ ਅਤੇ ਕਿਸੇ ਵੀ ਨਵੇਂ ਗਾਹਕ ਨੂੰ ਰਾਤ 11:30 ਤੋਂ ਬਾਅਦ ਰੈਸਟੋਰੈਂਟਾਂ, ਕਲੱਬਾਂ ਜਾਂ ਹੋਰ ਲਾਇਸੰਸਸ਼ੁਦਾ ਖਾਣ-ਪੀਣ ਵਾਲੀ ਥਾਵਾਂ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੇਕਰ ਸ਼ਰਾਬ ਦੀਆਂ ਦੁਕਾਨਾਂ ਨਾਲ ਕੋਈ ਅਹਾਤਾ ਲੱਗਦਾ ਹੈ ਤਾਂ ਇਹ ਵੀ ਰਾਤ 12 ਵਜੇ ਮੁਕੰਮਲ ਬੰਦ ਹੋ ਜਾਣੇ ਚਾਹੀਦੇ ਹਨ।

ਹੁਕਮਾਂ ਵਿੱਚ ਇਨ੍ਹਾਂ ਸਾਰੀਆਂ ਸੰਸਥਾਵਾਂ ਨੂੰ ਆਵਾਜ਼ ਦਾ ਪੱਧਰ 10 ਡੀ.ਬੀ. ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਡੀ.ਜੇ., ਲਾਈਵ ਸਿੰਗਿੰਗ ਜਾਂ ਆਰਕੈਸਟਰਾ ਸਮੇਤ ਸਾਰੇ ਸਾਊਂਡ ਸਿਸਟਮ ਰਾਤ 10 ਵਜੇ ਬੰਦ ਹੋਣੇ ਚਾਹੀਦੇ ਹਨ ਜਾਂ ਉਨ੍ਹਾਂ ਦੀ ਆਵਾਜ਼ ਘੱਟ ਹੋਣੀ ਚਾਹੀਦੀ ਹੈ। ਰਾਤ 10 ਵਜੇ ਤੋਂ ਬਾਅਦ ਕਿਸੇ ਵੀ ਇਮਾਰਤ ਜਾਂ ਕੈਂਪਸ ਦੇ ਅੰਦਰ ਪੈਦਾ ਹੋਣ ਵਾਲੀ ਕੋਈ ਵੀ ਆਵਾਜ਼ ਚਾਰਦਿਵਾਰੀ ਤੋਂ ਬਾਹਰ ਨਹੀਂ ਸੁਣਾਈ ਦੇਣੀ ਚਾਹੀਦੀ। ਮਿਊਜ਼ਿਕ ਸਿਸਟਮ ਵਾਲੇ ਵਾਹਨਾਂ ਦੇ ਮਾਮਲੇ ਵਿੱਚ, ਦਿਨ ਦੇ ਕਿਸੇ ਵੀ ਸਮੇਂ ਮਿਊਜ਼ਿਕ ਸਿਸਟਮ ਦੀ ਆਵਾਜ਼ ਵਾਹਨ ਦੇ ਬਾਹਰ ਨਹੀਂ ਸੁਣਾਈ ਨਹੀਂ ਦੇਣੀ ਚਾਹੀਦੀ।

ਵੱਖਰੇ ਹੁਕਮਾਂ ਵਿੱਚ ਡੀ.ਸੀ.ਪੀ. ਵੱਲੋਂ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹਦੂਦ ਅੰਦਰ ਸੜਕਾਂ ਦੇ ਨਾਲ-ਨਾਲ ਫੁੱਟਪਾਥ ’ਤੇ ਅਣਅਧਿਕਾਰਤ ਬੋਰਡ ਲਗਵਾਉਣ, ਦੁਕਾਨਦਾਰਾਂ ਵੱਲੋਂ ਦੁਕਾਨਾਂ ਦੀ ਹੱਦ ਦੇ ਬਾਹਰ ਸੜਕਾਂ ਅਤੇ ਫੁੱਟਪਾਥਾਂ ’ਤੇ ਸਮਾਨ ਰੱਖ ਕੇ ਵੇਚਣ ’ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 5 ਫਰਵਰੀ 2024 ਤੱਕ ਲਾਗੂ ਰਹਿਣਗੇ।

By admin

Related Post

Leave a Reply

Your email address will not be published. Required fields are marked *