ਸੁਖਬੀਰ ਬਾਦਲ ਦੀ ਤਰਫੋਂ ਵੀ ਮੰਗੀ ਵੀ ਮੁਆਫੀ
ਅੰਮ੍ਰਿਤਸਰ, 14 ਦਸੰਬਰ, 2023- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੋਈਆਂ ਬੇਅਦਬੀਆਂ ਦੀ ਸ੍ਰੀ ਅਕਾਲ ਤਖਤ ਸਾਹਿਬ ‘ਤੇ ਮੁਆਫੀ ਮੰਗ ਲਈ ਹੈ। ਅੱਜ ਪਾਰਟੀ ਦੇ 103ਵੇਂ ਸਥਾਪਨਾ ਦਿਵਸ ਦੇ ਮੌਕੇ ਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਗੁਰਦੁਆਰਾ ਸ਼ਹੀਦ ਭਾਈ ਗੁਰਬਖਸ਼ ਸਿੰਘ ਜੀ ਵਿਖੇ ਰੱਖਵਾਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਹੋਈਆਂ ਬੇਅਦਬੀਆਂ ਲਈ ਅਤੇ ਅਕਾਲੀ ਦਲ ਦੀ ਸਰਕਾਰ ਵੇਲੇ ਜੇਕਰ ਕਿਸੇ ਦਾ ਵੀ ਮਨ ਦੁਖੀ ਹੋਇਆ ਹੋਵੇ, ਹਰ ਉਸ ਕਾਰਵਾਈ ਲਈ ਮੈਂ ਹੱਥ ਜੋੜ ਕੇ ਮੁਆਫੀ ਮੰਗਦਾਂ ਹਾਂ। ਉਹਨਾਂ ਨੇ ਲੋਕਾਂ ਨੂੰ ਫਿਰ ਅਪੀਲ ਕੀਤੀ ਕਿ ਉਹ ਪੰਥ ਅਤੇਸ਼ਆਪਣੀ ਜਥੇਬੰਦੀ ਅਕਾਲੀ ਦਲ ਨੂੰ ਮਜ਼ਬੂਤ ਕਰਨ।