Breaking
Tue. Feb 24th, 2026

ਨਹੀ ਰਹੇ ਰਤਨ ਸਿੰਘ ਕਾਕੜ ਕਲਾਂ “ਆਪ” ਦੇ ਸਨ ਸ਼ਾਹਕੋਟ ਦੇ ਇੰਚਾਰਜ

ਸ਼ਾਹਕੋਟ, 14 ਦਸੰਬਰ 2023- ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਬੁੱਧਵਾਰ ਦੇਰ ਰਾਤ ਅਕਾਲ ਚਲਾਣਾ ਕਰ ਗਏ ਹਨ।ਮਿਲੀ ਜਾਣਕਾਰੀ ਅਨੁਸਾਰ ਕਾਕੜ ਕਲਾਂ ਦੇ ਪੀਏ ਨਿਰਮਲ ਸਿੰਘ ਮੱਲ੍ਹ ਨੇ ਦੱਸਿਆ ਕਿ ਰਤਨ ਸਿੰਘ ਕਾਕੜ ਕਲਾਂ ਨੂੰ ਪੇਟ ਦੀ ਇਨਫੈਕਸ਼ਨ ਸੀ। ਪਹਿਲਾਂ ਉਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਨ੍ਹਾਂ ਦੀ ਨਾਜ਼ੁਕ ਹਾਲਤ ਦੇਖਦਿਆਂ ਡੀਐੱਮਸੀ ਲੁਧਿਆਣਾ ਰੈਫਰ ਕਰ ਦਿੱਤਾ। ਉੱਥੇ ਇਲਾਜ ਦੌਰਾਨ ਰਤਨ ਸਿੰਘ ਕਾਕੜ ਕਲਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਕਾਕੜ ਕਲਾਂ ਦੀ ਉਮਰ 67 ਸਾਲ ਸੀ ਤੇ ਉਹ ਆਪਣੇ ਪਿੱਛੇ ਪਤਨੀ ਰਣਜੀਤ ਕੌਰ, ਦੋ ਲੜਕਿਆਂ ਤੇ ਦੋ ਲੜਕੀਆਂ ਨੂੰ ਛੱਡ ਗਏ। ਉਨ੍ਹਾਂ ਦੀ ਮੌਤ ਦੀ ਖਬਰ ਫੈਲਦਿਆਂ ਹੀ ਪੂਰੇ ਹਲਕੇ ਵਿਚ ਸੋਗ ਦੀ ਲਹਿਰ ਦੌੜ ਪਈ।

By admin

Related Post

Leave a Reply

Your email address will not be published. Required fields are marked *