ਸੀ ਐਮ ਮਾਨ ਨੇ ਮਾਤਮੀ ਬਿਗਲ ਵਜਾਉਣ ਵਾਲਾ ਫੈਸਲਾ ਲਿਆ ਵਾਪਸ

ਸਿੰਘ ਸਾਹਿਬ ਵੱਲੋ ਫੈਸਲਾ ਵਾਪਸ ਲੈਣ ਲਈ ਕਿਹਾ ਸੀ

ਸ਼ਹੀਦੀ ਦਿਹਾੜੇ ‘ਤੇ ਮਾਤਮੀ ਬਿਗਲ ਵਜਾਉਣ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਤਮੀ ਬਿਗਲ ਵਜਾਉਣ ਵਾਲਾ ਫੈਸਲਾ ਲੈ ਲਿਆ ਵਾਪਿਸ। ਮੁੱਖ ਮੰਤਰੀ ਮਾਨ ਨੇ ਖ਼ੁਦ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਜਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਸਬੰਧ ਵਿਚ 27 ਦਸੰਬਰ ਨੂੰ ਪੰਜਾਬ ਸਰਕਾਰ ਵਲੋਂ ਮਾਤਮੀ ਬਿਗਲ ਵਜਾਉਣ ਦੇ ਫੈਸਲੇ ਨੂੰ ਸਿੱਖ ਸਿਧਾਂਤਾਂ ਦੇ ਨਾ- ਅਨੂਕੂਲ ਕਰਾਰ ਦਿੰਦਿਆਂ ਆਖਿਆ ਹੈ ਕਿ ਪੰਜਾਬ ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲੈ ਕੇ ਸਿੱਖ ਪਰੰਪਰਾਵਾਂ ਦੇ ਅਨੁਸਾਰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸ਼ਰਧਾ-ਸਤਿਕਾਰ ਅਰਪਿਤ ਕਰਨਾ ਚਾਹੀਦਾ ਹੈ। ਇਸ ਤੋਂ ਪਹਿਲਾਂ SGPC ਪ੍ਰਧਾਨ ਤੇ ਸਿੱਖ ਜਥੇਬੰਦੀਆਂ ਨੇ ਮਾਤਮੀ ਬਿਗਲ ਵਜਾਉਣ ਵਾਲੇ ਫੈਸਲੇ ‘ਤੇ ਇਤਰਾਜ਼ ਜਤਾਇਆ ਸੀ।

ਮੁੱਖ ਮੰਤਰੀ ਮਾਨ ਨੇ ਐਕਸ (ਪਹਿਲਾ ਟਵੀਟਰ ) ‘ਤੇ ਲਿਖਿਆ ਕਿ ਮੈਂ ਇਹ ਬਿਲਕੁਲ ਵੀ ਨਹੀਂ ਚਾਹੁੰਦਾ ਕਿ ਇਹਨਾਂ ਸ਼ਹਾਦਤ ਵਾਲੇ ਦਿਨਾਂ ਵਿੱਚ ਸਮੁੱਚੀਆਂ ਸੰਗਤਾਂ ਸਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਨ ਤੋਂ ਇਲਾਵਾ ਕਿਸੇ ਹੋਰ ਵਾਦ-ਵਿਵਾਦ ਵਿੱਚ ਪੈਣ .. ਇਸ ਲਈ ਭਾਵਨਾਵਾਂ ਦੀ ਕਦਰ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਿਗਲ ਵਜਾਉਣ ਵਾਲਾ ਫੈਸਲਾ ਵਾਪਸ ਲਿਆ… ।

ਅੱਜ ਇਕ ਲਿਖਤੀ ਬਿਆਨ ਜਾਰੀ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਦੇ ਮਾਨਵ ਜਾਤੀ ਲਈ ਲਾਸਾਨੀ ਪਰਉਪਕਾਰ ਨੂੰ ਸ਼ਰਧਾ ਭੇਟ ਕਰਨ ਲਈ ਪੰਜਾਬ ਸਰਕਾਰ ਦੀ ਭਾਵਨਾ ਬੇਸ਼ੱਕ ਸ਼ੁੱਧ ਹੋਵੇ ਪਰ ਸਿੱਖ ਪਰੰਪਰਾ ਵਿਚ ‘ਨਿੱਕੀਆਂ ਜਿੰਦਾ, ਵੱਡੇ ਸਾਕੇ’ ਕਰਕੇ ਜਾਣੇ ਜਾਂਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ‘ਮਾਤਮੀ ਬਿਗਲ’ ਵਜਾਉਣ ਦਾ ਫੈਸਲਾ ਸ਼ਹਾਦਤ ਦੇ ਲਾਸਾਨੀ ਸਿੱਖ ਸੰਕਲਪ ਨੂੰ ਠੇਸ ਪਹੁੰਚਾਉਣ ਵਾਲਾ ਹੈ। ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਿੱਖ ਪਰੰਪਰਾ ਅਨੁਸਾਰ ਸ਼ਹਾਦਤ ਮਹਾਨ ਪਰਉਪਕਾਰ ਹਿਤ ਦਿੱਤੀ ਜਾਂਦੀ ਹੈ ਅਤੇ ਸ਼ਹੀਦੀਆਂ ਤੋਂ ਬਾਅਦ ਸਿੱਖ ਅਵਚੇਤਨ ਦੇ ਅੰਦਰ ਜਬਰ-ਜ਼ੁਲਮ ਦੇ ਖ਼ਿਲਾਫ਼ ਹੈ।

ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸਿੱਖ ਕੌਮ ਨੂੰ ਮੀਰੀ- ਪੀਰੀ ਦਾ ਸਿਧਾਂਤ ਦੇ ਕੇ ਸ਼ਸਤਰਧਾਰੀ ਬਣਾਇਆ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ ਬਾਅਦ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਕੌਮ ਅੰਦਰ ਚੜ੍ਹਦੀਕਲਾ ਦਾ ਜਜ਼ਬਾ ਪੈਦਾ ਕਰਨ ਲਈ ਖਾਲਸਾ ਪੰਥ ਦੀ ਸਾਜਨਾ ਅਤੇ ਹੋਲਾ- ਮਹੱਲਾ ਦੀ ਪਰੰਪਰਾ ਆਰੰਭ ਕੀਤੀ ਸੀ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਚਮਕੌਰ ਦੀ ਗੜ੍ਹੀ ਵਿਚ ਵੱਡੇ ਸਾਹਿਬਜ਼ਾਦਿਆਂ ਦੀਆਂ ਜੰਗ ਦੇ ਮੈਦਾਨ ਵਿਚ ਜੂਝਦਿਆਂ ਸ਼ਹੀਦੀਆਂ ਹੋਣ ‘ਤੇ ਜੈਕਾਰੇ ਲਗਾਏ। ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਸਿੱਖ ਪਰੰਪਰਾ ਨੂੰ ਸਮਝਦਿਆਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਮਾਤਮੀ ਬਿਗਲ’ ਵਜਾਉਣ ਦਾ ਫੈਸਲਾ ਤੁਰੰਤ ਵਾਪਸ ਲੈਣ।

By admin

Related Post

Leave a Reply

Your email address will not be published. Required fields are marked *