Breaking
Wed. Jul 22nd, 2026

ਡਿਪਟੀ ਕਮਿਸ਼ਨਰ ਪੁਲਿਸ ਵਲੋਂ ਹਥਿਆਰਾਂ ਦਾ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

ਜਲੰਧਰ, 31 ਦਸੰਬਰ 2023-ਡਿਪਟੀ ਕਮਿਸ਼ਨਰ ਪੁਲਿਸ (ਲਾਅ ਐਂਡ ਆਰਡਰ) ਅੰਕੁਰ ਗੁਪਤਾ ਵਲੋਂ ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਤੇ ਅਸਲਾ ਨਿਯਮਾਂਵਲੀ 2016 ਦੀ ਧਾਰਾ 32 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਇਲਾਕੇ ਵਿੱਚ ਕਿਸੇ ਵੀ ਵਿਅਕਤੀ ਵਲੋਂ ਜਨਤਕ ਤੇ ਧਾਰਮਿਕ ਥਾਵਾਂ, ਵਿਆਹਾਂ-ਸ਼ਾਦੀਆਂ/ਪਾਰਟੀਆਂ ਦੇ ਮੌਕੇ ’ਤੇ ਮੈਰਿਜ ਪੈਲਸਾਂ/ਹੋਟਲਾਂ/ਹਾਲਾਂ ਆਦਿ ਵਿੱਚ ਅਤੇ ਹੋਰ ਇਕੱਠ ਵਾਲੀਆਂ ਥਾਵਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ।

ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕਿਸੇ ਵੀ ਵਿਅਕਤੀ ਵਲੋਂ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਨੂੰ ਅਤੇ ਹਿੰਸਾ/ਲੜਾਈਆਂ-ਝਗੜਿਆਂ ਦੀ ਵਡਿਆਈ ਕਰਨ ਵਾਲੇ ਗੀਤਾਂ ਅਤੇ ਹਥਿਆਰਾਂ ਨੂੰ ਲੈ ਕੇ ਫੋਟੋ ਆਦਿ ਖਿਚਵਾ ਕੇ ਜਾਂ ਵੀਡੀਓ ਕਲਿੱਪ ਆਦਿ ਬਣਾ ਕੇ ਸੋਸ਼ਲ ਮੀਡੀਆ/ਫੇਸਬੁੱਕ/ਵਟਸਐਪ ਆਦਿ ਉਤੇ ਅਪਲੋਡ ਕਰਨ ’ਤੇ ਵੀ ਪੂਰਨ ਪਾਬੰਦੀ ਲਗਾਈ ਗਈ ਹੈ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਨਹੀਂ ਦੇਵੇਗਾ। ਇਹ ਹੁਕਮ 01.01.2024 ਤੋਂ 31.03.2024 ਤੱਕ ਲਾਗੂ ਰਹੇਗਾ।

By admin

Related Post

Leave a Reply

Your email address will not be published. Required fields are marked *