Breaking
Fri. Oct 31st, 2025

ਸਰਕਾਰੀ ਹਸਪਤਾਲਾਂ ’ਚ ਮਰੀਜ਼ ਲਈ “ਸਹੂਲਤ ਸੈਂਟਰ “ ਖੋਲ੍ਹੇ ਜਾਣਗੇ- ਸਿਹਤ ਮੰਤਰੀ

ਨਸ਼ੇ ਤੋਂ ਪੀੜ੍ਹਤ ਲੋਕਾਂ ਨੂੰ ਹੁਨਰ ਵਿਕਾਸ ਪ੍ਰੋਗਰਾਮਾਂ ’ਚ ਸ਼ਾਮਿਲ ਕਰਕੇ ਆਤਮ ਨਿਰਭਰ ਬਣਾਇਆ ਜਾਵੇਗਾ

ਡਾ. ਬਲਬੀਰ ਸਿੰਘ ਵਲੋਂ ਸਿਹਤ ਸੇਵਾਵਾਂ ਦਾ ਜਾਇਜ਼ਾ

ਜਲੰਧਰ, 11 ਜਨਵਰੀ 2024-ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਪਹਿਲੀ ਵਾਰ ਮਰੀਜ਼ਾਂ ਦੀ ਸਹੂਲਤ ਅਤੇ ਸਹੀ ਜਾਣਕਾਰੀ ਦੇਣ ਅਤੇ ਉਨਾਂ ਦੀ ਲੋੜ ਅਨੁਸਾਰ ਡਾਕਟਰ ਪਾਸ ਲੈ ਕੇ ਜਾਣ ਲਈ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ ਸਹੂਲਤ ਸੈਂਟਰ ਖੋਲ੍ਹੇ ਜਾ ਰਹੇ ਹਨ।

ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਵਿਖੇ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਉਪਰੰਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜਿਨਾਂ ਦੇ ਨਾਲ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਅਸ਼ੋਕ ਮਿੱਤਲ ਅਤੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਵੀ ਮੌਜੂਦ ਸਨ, ਨੇ ਕਿਹਾ ਕਿ ਇਹ ਸੈਂਟਰ ਮਰੀਜ਼ਾਂ ਦੀ ਸਹੂਲਤ ਲਈ ਸਾਰੇ ਸਰਕਾਰੀ ਹਸਪਤਾਲਾਂ ਦੇ ਗੇਟਾਂ ਉਤੇ ਖੋਲ੍ਹੇ ਜਾਣਗੇ।

ਉਨ੍ਹਾਂ ਕਿਹਾ ਕਿ ਇਨ੍ਹਾਂ ਸੈਂਟਰਾਂ ਵਿੱਚ ਬੈਠਣ ਲਈ ਉਚਿੱਤ ਪ੍ਰਬੰਧ ਤੋਂ ਇਲਾਵਾ ਤਾਇਨਾਤ ਅਮਲੇ ਵਲੋਂ ਮਰੀਜ਼ਾਂ ਦੀ ਲੋੜ ਅਨੁਸਾਰ ਡਾਕਟਰਾਂ ਸਬੰਧੀ ਸਾਰੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅਮਲੇ ਵਲੋਂ ਖਾਸ ਕਰਕੇ ਬਿਮਾਰ ਅਤੇ ਬਜ਼ੁਰਗ ਮਰੀਜ਼ਾਂ ਨੂੰ ਆਪ ਡਾਕਟਰ ਦੇ ਕਮਰਿਆਂ ਤੱਕ ਲੈ ਕੇ ਜਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਆ ਕੇ ਇਲਾਜ ਦੀ ਸਹੂਲਤ ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਹੀਂ ਆਉਣੀ ਚਾਹੀਦੀ ਅਤੇ ਉਨ੍ਹਾਂ ਦੀ ਸੰਤੁਸ਼ਟੀ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਹਾ 98 ਪ੍ਰਤੀਸ਼ਤ ਮਰੀਜ਼ ਆਮ ਆਦਮੀ ਕਲੀਨਿਕਾਂ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਤੋਂ ਸੰਤੁਸ਼ਟ ਹਨ।

ਨਸ਼ਿਆਂ ਤੋਂ ਪੀੜ੍ਹਤ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਦੇ ਲਏ ਗਏ ਅਹਿਮ ਫੈਸਲੇ ਸਬੰਧੀ ਸਿਹਤ ਮੰਤਰੀ ਨੇ ਕਿਹਾ ਕਿ ਉਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਹੁਨਰ ਵਿਕਾਸ ਕੋਰਸਾਂ ਵਿੱਚ ਸ਼ਾਮਿਲ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਹੁਨਰ ਵਿਕਾਸ ਕੋਰਸ ਉਨ੍ਹਾਂ ਨੂੰ ਰੋਜ਼ਗਾਰ ਦੇ ਯੋਗ ਬਣਾਉਣਗੇ, ਇਸ ਤਰ੍ਹਾਂ ਉਹ ਨਸ਼ਿਆਂ ਦੀ ਦਲਦਲ ਵਿੱਚ ਦੁਬਾਰਾ ਨਹੀਂ ਪੈ ਸਕਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਤੇ ਨਿਰਭਰ ਲੋਕਾਂ ਨੂੰ ਹੁਨਰ ਵਿਕਾਸ ਕੋਰਸ ਸਫ਼ਲਤਾ ਪੂਰਵਕ ਮੁਕੰਮਲ ਕਰਨ ਉਪਰੰਤ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਉਹ ਹੋਰਨਾਂ ਦੀ ਤਰ੍ਹਾਂ ਸਨਮਾਨ ਪੂਰਵਕ ਜੀਵਨ ਨਿਰਬਾਹ ਕਰ ਸਕਣ।

ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਦੀ ਨੁਹਾਰ ਬਦਲਣ ਲਈ ਸਿਹਤਮੰਦ ਮਿਸ਼ਨ ਪੰਜਾਬ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਫੰਡ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹਾ, ਸਬ ਡਵੀਜ਼ਨਲ ਅਤੇ ਕਮਿਊਨਟੀ ਸਿਹਤ ਕੇਂਦਰਾਂ ਵਿੱਚ ਅਲਟਰਾ ਸਾਊਂਡ, ਐਕਸਰੇਅ ਮਸ਼ੀਨਾਂ ਅਤੇ ਦਵਾਈਆਂ ਦੀ ਉਪਲਬੱਧਤਾ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਆਗੂ ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਵਧੀਕ ਡਿਪਟੀ ਕਮਿਸ਼ਨਰ ਮੇਜਰ ਡਾ.ਅਮਿਤ ਮਹਾਜਨ ਅਤੇ ਹੋਰ ਮੌਜੂਦ ਸਨ।

By admin

Related Post

Leave a Reply

Your email address will not be published. Required fields are marked *