ਭਾਰਤੀ ਕਿਸਾਨ ਯੂਨੀਆਨ ਏਕਤਾ ਉਗਰਾਹਾਂ ਨੇ 15 ਫਰਵਰੀ ਨੂੰ 12 ਵਜੇ ਤੋਂ 4 ਵਜੇ ਤੱਕ ਪੰਜਾਬ ਭਰ ਵਿੱਚ 7 ਥਾਵਾਂ ਤੇ ਰੇਲ ਰੋਕਣ ਦਾ ਐਲਾਨ ਕੀਤਾ ਹੈ। ਜੋਗਿੰਦਰ ਸਿੰਘ ਉਗਰਾਹਾਂ ਨੇ ਇਹ ਜਾਣਕਾਰੀ ਦਿੰਦਿਆ ਦੱਸਿਆ ਕਿ ਦਿੱਲੀ ਸੰਘਰਸ਼ ‘ਚ ਹਰਿਆਣਾ ਤੇ ਕੇਂਦਰ ਸਰਕਾਰ ਵੱਲੋ ਕਿਸਾਨਾਂ ਲਈ ਲਗਾਈਆਂ ਗਈਆਂ ਰੋਕਾਂ ਅਤੇ ਅੱਥਰੂ ਗੈਸ ਦੇ ਗੋਲੇ ਦਾਗੇ ਜਾਣ ਦੀ ਨਿਖੇਧੀ ਕੀਤੀ ਗਈ।
