ਲਾਡੋਵਾਲ, 17 ਫਰਵਰੀ 2024- ਪੰਜਾਬ ਦੀ ਸਭ ਤੋਂ ਵੱਡੀ ਕਿਸਾਨ ਜਥੇਬੰਦੀ ਏਕਤਾ ਉਗਰਾਹਾਂ ਵਲੋਂ ਲੁਧਿਆਣਾ ਦੇ ਲਾਡੋਵਾਲ ਸਥਿਤ ਉੱਤਰ ਭਾਰਤ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਤੇ ਧਰਨਾ ਲਗਾ ਦਿੱਤਾ ਹੈ ਅਤੇ ਵਾਹਨਾਂ ਨੂੰ ਦੋ ਦਿਨਾਂ ਦੇ ਲਈ ਟੋਲ ਫਰੀ ਕਰਵਾ ਦਿੱਤਾ ਹੈ। ਇਸ ਦੌਰਾਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਕੇਂਦਰ ਸਰਕਾਰ ਉਪਰ ਕਿਸਾਨਾਂ ਨਾਲ ਕੀਤੇ ਹੋਏ ਵਾਅਦੇ ਨਾ ਮੰਨਣ ਦਾ ਦੋਸ਼ ਲਗਾਇਆ ਹੈ।
 
                        