Breaking
Wed. Jul 22nd, 2026

ਸੁਪਰੀਮ ਕੋਰਟ ਨੇ ਕੁਲਦੀਪ ਕੁਮਾਰ ਨੂੰ ਚੰਡੀਗੜ੍ਹ ਦਾ ਮੇਅਰ ਐਲਾਨਿਆ

ਚੰਡੀਗੜ੍ਹ, 20 ਫਰਵਰੀ 2024- ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਵੱਡਾ ਫ਼ੈਸਲਾ ਦਿੱਤਾ ਹੈ। ਅਦਾਲਤ ਨੇ ਰੱਦ ਕੀਤੀਆਂ 8 ਵੋਟਾਂ ਨੂੰ ਵੈਲਿਡ ਕਰਾਰ ਦਿੰਦੇ ਹੋਏ ‘ਆਪ’ ਉਮੀਦਵਾਰ ਕੁਲਦੀਪ ਕੁਮਾਰ ਨੂੰ ਮੇਅਰ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਅਨਿਲ ਮਸੀਹ ਖ਼ਿਲਾਫ਼ ਕਾਨੂੰਨੀ ਕਾਰਵਾਈ ਦਾ ਹੁਕਮ ਜਾਰੀ ਕਰਦੇ ਹੋਏ ਉਸ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕਰਕੇ ਉਸ ਕੋਲੋਂ ਤਿੰਨ ਹਫ਼ਤਿਆਂ ਵਿਚ ਜਵਾਬ ਮੰਗਿਆ ਹੈ। ਅਦਾਲਤ ਨੇ ਕਿਹਾ ਕਿ ਰਿਟਰਨਿੰਗ ਅਫ਼ਸਰ ਨੇ ਆਪਣੇ ਅਧਿਕਾਰਾਂ ਤੋਂ ਬਾਹਰ ਜਾ ਕੇ ਕੰਮ ਕੀਤਾ ਹੈ ਅਤੇ ਉਸ ਵਲੋਂ ਚੋਣਾਂ ਵਿਚ ਹੇਰਾਫ਼ੇਰੀ ਕੀਤੀ ਗਈ ਹੈ। ਫਿਲਹਾਲ ਸੁਪਰੀਮ ਕੋਰਟ ਵਿਚ ਇਨ੍ਹਾਂ ਚੋਣਾਂ ਨੂੰ ਲੈ ਕੇ ਸੁਣਵਾਈ ਅਜੇ ਤੱਕ ਜਾਰੀ ਹੈ ਅਤੇ ਸੁਪਰੀਮ ਕੋਰਟ ਨੇ ਦੁਬਾਰਾ ਵੋਟਾਂ ਦੀ ਗਿਣਤੀ ਕਰਨ ਦਾ ਵੀ ਸੰਕੇਤ ਦਿੱਤਾ ਹੈ।

By admin

Related Post

Leave a Reply

Your email address will not be published. Required fields are marked *