ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਨੇ ਦਿੱਲੀ ਜਾਣ ਦਾ ਪ੍ਰੋਗਰਾਮ 29 ਫਰਵਰੀ ਤੱਕ ਮੁਲਤਵੀ ਕਰ ਦਾ ਐਲਾਨ ਕੀਤਾ।
ਇਹ ਐਲਾਨ ਕਿਸਾਨ ਸਰਵਣ ਸਿੰਘ ਪੰਧੇਰ ਨੇ SKM ( ਗੈਰ-ਸਿਆਸੀ ) ਦੀ ਤਰਫ਼ੋਂ ਕੀਤਾ ਹੈ । ਉਹਨਾਂ ਕਿਹਾ ਕਿ ਸ਼ਹੀਦ ਸ਼ੁਭਕਰਨ ਸਿੰਘ ਅਤੇ ਤਿੰਨ ਹੋਰ ਸ਼ਹੀਦ ਕਿਸਾਨਾਂ ਦੀ ਯਾਦ ਵਿੱਚ 24 ਫਰਵਰੀ ਨੂੰ ਸ਼ਾਮ ਨੂੰ ਦੇਸ਼ ਭਰ ਵਿੱਚ ਕੈਂਡਲ ਮਾਰਚ ਕੱਢੇ ਜਾਣਗੇ।
ਪੰਧੇਰ ਨੇ ਕਿਹਾ ਕਿ ਦੇਸ਼ ਭਰ ਦੇ ਕਿਸਾਨਾਂ ਨੂੰ 25 ਫਰਵਰੀ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਡਬਲਯੂ.ਟੀ.ਓ ਦੀ ਕਾਨਫਰੰਸ ਕਰਕੇ ਜਾਗਰੂਕ ਕੀਤਾ ਜਾਵੇਗਾ ਅਤੇ 26 ਫਰਵਰੀ ਨੂੰ ਸਵੇਰੇ ਦੇਸ਼ ਦੇ ਸਾਰੇ ਪਿੰਡਾਂ ਵਿੱਚ ਡਬਲਯੂ.ਟੀ.ਓ ਦੇ ਪੁਤਲੇ ਫੂਕੇ ਜਾਣਗੇ ਅਤੇ ਸ਼ਾਮ 3 ਵਜੇ ਸ਼ੰਭੂ ਅਤੇ ਖਨੌਰੀ ਬਾਰਡਰ ਵਿਖੇ ਡਬਲਯੂ.ਟੀ.ਓ ਦੇ ਵੱਡੇ ਪੁਤਲੇ ਫੂਕੇ ਜਾਣਗੇ।
ਸ ਪੰਧੇਰ ਨੇ ਕਿਹਾ ਕਿ 27 ਫਰਵਰੀ ਨੂੰ ਦੋਵੇਂ ਮੰਚਾਂ ਦੀਆਂ ਕੌਮੀ ਪੱਧਰ ਦੀਆਂ ਮੀਟਿੰਗਾਂ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਹੋਣਗੀਆਂ, 28 ਫਰਵਰੀ ਨੂੰ ਦੋਵਾਂ ਮੰਚਾਂ ਦੀ ਸਾਂਝੀ ਮੀਟਿੰਗ ਕੀਤੀ ਜਾਵੇਗੀ ਅਤੇ 29 ਫਰਵਰੀ ਨੂੰ ਕਿਸਾਨ ਅੰਦੋਲਨ ਦੇ ਆਉਣ ਵਾਲੇ ਵੱਡੇ ਫੈਸਲਿਆਂ ਦਾ ਐਲਾਨ ਕੀਤਾ ਜਾਵੇਗਾ।
