Breaking
Thu. Oct 30th, 2025

ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਫਿਲੌਰ ਦੇ ਲੋਕਾਂ ਨੂੰ 2.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਤੋਹਫੇ ਵਜੋਂ ਦਿੱਤੇ


ਨਵੀਂਆਂ ਸੜਕਾਂ, ਕੂੜਾ ਪ੍ਰਬੰਧਨ ਪਲਾਂਟ, ਆਂਗਣਵਾੜੀ ਕੇਂਦਰ, ਦਾਣਾ ਮੰਡੀ ਦਾ ਨੀਂਹ ਪੱਥਰ ਰੱਖਿਆ
ਪਿੰਡਾਂ ’ਚ ਸ਼ਹਿਰ ਵਰਗਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ

ਫਿਲੌਰ (ਜਲੰਧਰ), 1 ਮਾਰਚ 2024-ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਫਿਲੌਰ ਵਾਸੀਆਂ ਨੂੰ 2.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਤੋਹਫੇ ਵਜੋਂ ਦਿੱਤੇ।

ਸੰਸਦ ਮੈਂਬਰ ਨੇ ਇਲਾਕੇ ਦੀਆਂ ਨਵੀਆਂ ਸੜਕਾਂ, ਕੂੜਾ ਪ੍ਰਬੰਧਨ ਪਲਾਂਟ, ਆਂਗਣਵਾੜੀ ਕੇਂਦਰ, ਦਾਣਾ ਮੰਡੀ ਅਤੇ ਹੋਰ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਸ਼੍ਰੀ ਸੁਸ਼ੀਲ ਰਿੰਕੂ ਨੇ ਪਿੰਡ ਰੁੜਕਾ ਕਲਾਂ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ 46 ਲੱਖ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ। ਇਨ੍ਹਾਂ ਕੰਮਾਂ ਵਿੱਚ ਸਟੇਡੀਅਮ ਦਾ ਨਿਰਮਾਣ, ਨਵੀਆਂ ਸੜਕਾਂ ਦਾ ਨਿਰਮਾਣ ਅਤੇ ਇੰਟਰਲਾਕਿੰਗ ਟਾਈਲਾਂ ਦਾ ਨਿਰਮਾਣ ਸ਼ਾਮਲ ਹੈ। ਇਸੇ ਤਰ੍ਹਾਂ ਉਨ੍ਹਾਂ ਪਿੰਡ ਘੁੜਕਾ ਚ 15 ਲੱਖ ਰੁਪਏ ਦੀ ਲਾਗਤ ਨਾਲ ਸੜਕ ਦੇ ਨਿਰਮਾਣ ਅਤੇ ਸਰਕਾਰੀ ਸਕੂਲ ਵਿੱਚ ਇੰਟਰਲਾਕਿੰਗ ਟਾਈਲਾਂ ਲਾਉਣ ਦਾ ਨੀਂਹ ਪੱਥਰ ਵੀ ਰੱਖਿਆ। ਇਸ ਤੋਂ ਬਾਅਦ ਉਨ੍ਹਾਂ ਨੇ ਪਿੰਡ ਬੜਾ ਪਿੰਡ ਦਾ ਦੌਰਾ ਕੀਤਾ ਅਤੇ ਕ੍ਰਮਵਾਰ 24.59 ਲੱਖ ਰੁਪਏ ਅਤੇ 42 ਲੱਖ ਰੁਪਏ ਦੀ ਲਾਗਤ ਵਾਲੇ ਕੂੜਾ ਪ੍ਰਬੰਧਨ ਪ੍ਰਾਜੈਕਟ ਦੀ ਸ਼ੁਰੂਆਤ ਕਰਦਿਆਂ ਇੰਟਰਲਾਕਿੰਗ ਟਾਈਲਾਂ ਅਤੇ ਸੀਵਰੇਜ ਸਿਸਟਮ ਦਾ ਨੀਂਹ ਪੱਥਰ ਰੱਖਿਆ।

ਇਸੇ ਤਰ੍ਹਾਂ ਨਗਰ ਅਤੇ ਫਿਲੌਰ ਵਿੱਚ ਉਨ੍ਹਾਂ ਆਂਗਣਵਾੜੀ ਕੇਂਦਰ ਅਤੇ ਦਾਣਾ ਮੰਡੀ ਫਿਲੌਰ ਵਿੱਚ ਕ੍ਰਮਵਾਰ 8.52 ਲੱਖ ਅਤੇ 1.12 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਂਗਣਵਾੜੀ ਕੇਂਦਰ ਦਾ ਨੀਂਹ ਪੱਥਰ ਰੱਖਿਆ।

ਇਸ ਮੌਕੇ ਸੰਸਦ ਮੈਂਬਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੇਂਡੂ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਵਚਨਬੱਧ ਹੈ ਅਤੇ ਇਸ ਮੰਤਵ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਜੋ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ, ਉਹ ਪਹਿਲਾਂ ਕਦੇ ਦੇਖਣ ਨੂੰ ਨਹੀਂ ਮਿਲੇ। ਉਨ੍ਹਾਂ ਅੱਗੇ ਕਿਹਾ ਕਿ ਇਹ ਕਾਰਜ ਇਸ ਹਲਕੇ ਵਿੱਚ ਵਿਕਾਸ ਨੂੰ ਹੋਰ ਹੁਲਾਰਾ ਦੇਣਗੇ।
ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਪੁਰਾਣੀਆਂ ਰਿਵਾਇਤਾਂ ਨੂੰ ਤੋੜ ਕੇ ਸੂਬੇ ਦੀ ਕਮਾਨ ਆਮ ਆਦਮੀ ਪਾਰਟੀ ਨੂੰ ਸੌਂਪੀ ਹੈ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਸ਼ਾਨਦਾਰ ਕੰਮ ਕਰਕੇ ਸਾਰਿਆਂ ਦਾ ਦਿਲ ਜਿੱਤ ਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਾਂਗ ਵਿਕਸਤ ਕਰਨ ਲਈ ਵਚਨਬੱਧ ਹੈ, ਜਿਸ ਤਹਿਤ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਕਈ ਵੱਡੇ ਪ੍ਰਾਜੈਕਟ ਸ਼ੁਰੂ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਨੇ ਪਿੰਡਾਂ ਵਿੱਚ ਨਵੇਂ ਪ੍ਰਾਜੈਕਟ ਸ਼ੁਰੂ ਕਰਕੇ ਪੇਂਡੂ ਬੁਨਿਆਦੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ। ਇਸ ਮੌਕੇ ਫਿਲੌਰ ਸਰਕਲ ਇੰਚਾਰਜ ਪ੍ਰੇਮ ਕੁਮਾਰ, ਸਟੀਫਨ ਕਲੇਰ, ਸਰਪੰਚ ਕੁਲਵਿੰਦਰ ਕੌਰ, ਸਰਪੰਚ ਸਾਧੂ ਰਾਮ, ਪ੍ਰਿਤਪਾਲ, ਸਰਪੰਚ ਹਰਕਮਲ, ਸੋਢੀ ਰਾਮ, ਅਜਵਿੰਦਰ ਸਿੰਘ, ਪਰਮਜੀਤ ਅਤੇ ਸੰਜੇ ਅਟਵਾਲ ਵੀ ਮੌਜੂਦ ਸਨ।

By admin

Related Post

Leave a Reply

Your email address will not be published. Required fields are marked *