Breaking
Mon. Jun 1st, 2026

ਕਿਸਾਨ ਆਗੂਆਂ ਨੇ ਦਿੱਲੀ ਪੁਲਿਸ ਨਾਲ ਲਿਖਤੀ ਤੌਰ ‘ਤੇ ਹਦਾਇਤਾਂ ਦੀ ਪਾਲਣਾ ਕਰਨ ਦਾ ਭਰੋਸਾ ਦਿੱਤਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦਿੱਲੀ ਵਿੱਚ ‘ਕਿਸਾਨ ਮਜ਼ਦੂਰ ਮਹਾਪੰਚਾਇਤ’ ਕੀਤੀ ਜਾ ਰਹੀ । ਦਿੱਲੀ ਪੁਲਿਸ ਨੇ ਸਖ਼ਤ ਸ਼ਰਤਾਂ ਸਮੇਤ ਸੰਯੁਕਤ ਕਿਸਾਨ ਮੋਰਚਾ ਨੂੰ ਦਿੱਲੀ ਦੇ ਰਾਮਲੀਲਾ ਗਰਾਊਂਡ ਵਿੱਚ ਮਹਾਪੰਚਾਇਤ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਦੱਸਿਆ ਜਾ ਰਿਹਾ ਹੈ। ਦਿੱਲੀ ਪੁਲਿਸ ਨੇ ਕਿਹਾ ਹੈ ਕਿ ਰਾਮਲੀਲਾ ਮੈਦਾਨ ਵਿੱਚ ਮਹਾਪੰਚਾਇਤ ਦੇ ਸਮੇ 5000 ਲੋਕਾਂ ਤੋਂ ਜ਼ਿਆਦਾ ਲੋਕ ਮੌਜੂਦ ਨਹੀਂ ਰਹਿਣਗੇ। ਉੱਥੇ ਹੀ ਕਿਹਾ ਗਿਆ ਹੈ ਕਿ ਕੋਈ ਵੀ ਕਿਸਾਨ ਟਰੈਕਟਰ ਟਰਾਲੀ ਨਹੀਂ ਲਿਆਏਗਾ ਅਤੇ ਰਾਤ ਨੂੰ ਮਹਾਪੰਚਾਇਤ ਵਾਲੇ ਸਥਾਨ ’ਤੇ ਨਹੀਂ ਰੁਕੇਗਾ।
ਇਸ ਤੋਂ ਇਲਾਵਾ ਸ਼ਰਤਾਂ ਵਿੱਚ ਕਿਹਾ ਗਿਆ ਹੈ ਕਿ ਕੋਈ ਵੀ ਇੱਥੇ ਖਾਣਾ ਨਹੀਂ ਪਕਾਏਗਾ ਅਤੇ ਕਿਸੇ ਤਰ੍ਹਾਂ ਦੀ ਹਿੰਸਾ ਨਹੀਂ ਕਰੇਗਾ ।ਮਹਾਪੰਚਾਇਤ ਮਗਰੋਂ ਕੋਈ ਵੀ ਮਾਰਚ ਨਹੀਂ ਕਰ ਸਕੇਗਾ ਅਤੇ ਆਗੂਆਂ ਦੇ ਭਾਸ਼ਣ ਕਿਸੇ ਨੂੰ ਠੇਸ ਪਹੁੰਚਾਉਣ ਵਾਲੇ ਨਹੀਂ ਹੋਣਗੇ । ਕਿਸਾਨ ਆਗੂਆਂ ਨੇ ਲਿਖਤੀ ਤੌਰ ‘ਤੇ ਹਦਾਇਤਾਂ ਦੀ ਪਾਲਣਾ ਕਰਨ ਦਾ ਭਰੋਸਾ ਦਿੱਤਾ ਹੈ।

By admin

Related Post

Leave a Reply

Your email address will not be published. Required fields are marked *