Breaking
Thu. Oct 30th, 2025

ਪੁਲਿਸ ਕਮਿਸ਼ਨਰੇਟ ਦੀ ਹਦੂਦ ਅੰਦਰ 10 ਜੂਨ ਤੱਕ ਲਾਇਸੰਸੀ ਹਥਿਆਰ ਚੁੱਕ ਕੇ ਚੱਲਣ ’ਤੇ ਪੂਰਨ ਪਾਬੰਦੀ ਦੇ ਆਦੇਸ਼

ਲਾਇਸੰਸੀ ਅਸਲਾ ਧਾਰਕ ਤੁਰੰਤ ਹਥਿਆਰ ਪੁਲਿਸ ਥਾਣਿਆਂ ਜਾਂ ਅਧਿਕਾਰਤ ਅਸਲਾ ਡੀਲਰਾਂ ਪਾਸ ਜਮ੍ਹਾ ਕਰਵਾਉਣ- ਸਵਪਨ ਸ਼ਰਮਾ

ਜਲੰਧਰ, 28 ਮਾਰਚ 2024-ਕਮਿਸ਼ਨਰ ਪੁਲਿਸ, ਜਲੰਧਰ ਸ੍ਰੀ ਸਵਪਨ ਸ਼ਰਮਾ ਵਲੋਂ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਲਾਇਸੰਸੀ ਅਸਲਾ, ਹਥਿਆਰ ਜਿਸ ਦੀ ਵਰਤੋਂ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ ਨੂੰ ਮਿਤੀ 10.ਜੂਨ 2024 ਤੱਕ ਚੁੱਕ ਕੇ ਚੱਲਣ (ਕੈਰੀ ਕਰਨ)’ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ।

ਹੁਕਮ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਆਉਂਦੇ ਅਸਲਾ ਲਾਇਸੰਸ ਧਾਰਕਾਂ ਨੂੰ ਆਪਣੇ ਹਰ ਕਿਸਮ ਦੇ ਲਾਇਸੰਸੀ ਹਥਿਆਰ ਨੂੰ ਤੁਰੰਤ ਆਪਣੇ ਨੇੜੇ ਦੇ ਪੁਲਿਸ ਥਾਣਿਆਂ ਜਾਂ ਅਧਿਕਾਰਤ ਅਸਲਾ ਡੀਲਰਾਂ ਪਾਸ ਹਰ ਹਾਲਤ ਵਿੱਚ ਜਮ੍ਹਾ ਕਰਵਾਉਣ।

ਅਸਲਾ ਮਿਥੇ ਸਮੇਂ ਵਿੱਚ ਜਮ੍ਹਾਂ ਨਾ ਕਰਵਾਉਣ ਦੀ ਸੂਰਤ ਵਿੱਚ ਜਾਬਤਾ ਫੌਜਦਾਰੀ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਸ ਤੋਂ ਇਲਾਵਾ ਪੁਲਿਸ ਕਮਿਸ਼ਨਰ, ਜਲੰਧਰ ਵਲੋਂ ਜਾਰੀ ਹੁਕਮ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਅਧਿਕਾਰੀਆਂ, ਬੈਂਕ ਸੁਰੱਖਿਆ ਗਾਰਡ, ਸਕਿਊਰਟੀ ਗਾਰਡਜ਼, ਸਪੋਰਟਸ ਪਰਸਨ (ਉਹ ਜੋ ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਈਵੈਂਟ ਵਿੱਚ ਭਾਗ ਲੈ ਰਹੇ ਹੋਣ) ਨੂੰ ਆਪਣਾ ਲਾਇਸੰਸੀ ਅਸਲਾ ਜਮ੍ਹਾ ਕਰਵਾਉਣ ਤੋਂ ਛੋਟ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਉਹ ਵਿਅਕਤੀ ਜਿਨਾਂ ਨੂੰ ਸਮਰੱਥ ਅਧਿਕਾਰੀ ਵਲੋਂ ਨਿੱਜੀ ਸੁਰੱਖਿਆ ਦੇ ਮੱਦੇ-ਨਜ਼ਰ ਹਥਿਆਰ ਜਮ੍ਹਾ ਕਰਵਾਉਣ ਤੋਂ ਛੋਟ ਦਿੱਤੀ ਗਈ ਹੋਵੇ ਨੂੰ ਵੀ ਆਪਣਾ ਲਾਇਸੰਸੀ ਅਸਲਾ ਜਮ੍ਹਾ ਕਰਵਾਉਣ ਤੋਂ ਛੋਟ ਦਿੱਤੀ ਜਾਂਦੀ ਹੈ। ਇਹ ਹੁਕਮ 26.05.2024 ਤੱਕ ਲਾਗੂ ਰਹੇਗਾ।

By admin

Related Post

Leave a Reply

Your email address will not be published. Required fields are marked *