Breaking
Sat. Apr 18th, 2026

ਸ਼੍ਰੋਮਣੀ ਅਕਾਲੀ ਦਲ ਨੇ 7 ਉਮੀਦਵਾਰ ਐਲਾਨੇ

ਚੰਡੀਗੜ੍ਹ, 13 ਅਪ੍ਰੈਲ 2024- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2024 ਦੀਆਂ ਲੋਕ ਸਭਾ ਚੋਣਾਂ ਪਹਿਲੀ ਸੂਚੀ ਜਾਰੀ ਕਰਦਿਆਂ 7 ਉਮੀਦਵਾਰਾਂ  ਐਲਾਨ ਕੀਤਾ ਹੈ। ਇਹ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਵਲੋਂ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ‘ਖਾਲਸਾ ਸਿਰਜਣਾ ਦਿਵਸ’ ਦੇ ਇਤਿਹਾਸਕ ਅਤੇ ਪਵਿੱਤਰ ਦਿਹਾੜੇ ਨੂੰ ਚੋਣ ਬਿਗਲ ਵਜਾਉਣ ਲਈ ਸਭ ਤੋਂ ਢੁਕਵੇਂ ਦਿਨ ਵਜੋਂ ਚੁਣਦੇ ਹੋਏ ਉਨ੍ਹਾਂ ਨੇ ਪਹਿਲੀ ਸੂਚੀ ਜਾਰੀ ਕੀਤੀ ਹੈ। ਜਿਸ ਵਿਚ ਗੁਰਦਾਸਪੁਰ ਤੋਂ ਡਾਕਟਰ ਦਲਜੀਤ ਸਿੰਘ ਚੀਮਾ, ਸ੍ਰੀ ਆਨੰਦਪੁਰ ਸਾਹਿਬ ਤੋਂ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਐਨ ਕੇ ਸ਼ਰਮਾ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਅਨਿਲ ਜੋਸ਼ੀ, ਸ੍ਰੀ ਫਤਹਿਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ, ਫਰੀਦਕੋਟ ਤੋਂ ਐਸ. ਰਾਜਵਿੰਦਰ ਸਿੰਘ (ਸਵਰਗੀ ਐਸ. ਗੁਰਦੇਵ ਸਿੰਘ ਬਾਦਲ ਦਾ ਪੋਤਾ) ਅਤੇ ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।

By admin

Related Post

Leave a Reply

Your email address will not be published. Required fields are marked *