ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਡੇਰਾ ਸੱਚਖੰਡ ਬੱਲਾਂ ਪੁੱਜਕੇ ਸੰਤ ਨਿਰੰਜਨ ਦਾਸ ਮਹਾਰਾਜ ਜੀ ਤੋਂ ਲਿਆ ਆਸ਼ੀਰਵਾਦ
ਜਲੰਧਰ,24 ਅਪ੍ਰੈਲ 2024-ਪੰਜਾਬ ਦੇ ਸਾਬਕਾ ਮੁੱਖ ਮੰਤਰੀ ‘ਤੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਚਰਨਾਂ ਵਿੱਚ ਨਤਮਸਤਕ ਹੋਏ ਅਤੇ ਸੰਤ ਨਿਰੰਜਨ ਦਾਸ ਜੀ ਤੋਂ ਕਾਮਯਾਬੀ ਲਈ ਆਸ਼ੀਰਵਾਦ ਲਿਆ। ਚਰਨਜੀਤ ਸਿੰਘ ਚੰਨੀ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਸ਼ਬਦ ਕੀਰਤਨ ਕੀਤਾ ਸਰਵਣ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸ. ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਧਾਰਮਿਕ ਸ਼ਖਸ਼ੀਅਤਾਂ ਦਾ ਅਸ਼ੀਰਵਾਦ ਲੈ ਕੇ ਹੀ ਤਰੱਕੀ ਕੀਤੀ ਹੈ ਤੇ ਇਹ ਧਾਰਮਿਕ ਸ਼ਖਸ਼ੀਅਤਾਂ ਹਮੇਸ਼ਾ ਸਮਾਜ ਦਾ ਭਲਾ ਕਰਨ ਦਾ ਮਾਰਗ ਦਿਖਾਉਂਦੀਆਂ ਹਨ।
ਧਾਰਮਿਕ ਸ਼ਖਸ਼ੀਅਤਾਂ ਸਮਾਜ ਦਾ ਭਲਾ ਕਰਨ ਦਾ ਮਾਰਗ ਦਿਖਾਉਂਦੀਆਂ ਹਨ-ਚੰਨੀ
