Breaking
Wed. Nov 12th, 2025

ਜਲੰਧਰ ‘ਚ ਪ੍ਰਸ਼ਾਸਨ ਵੱਲੋਂ ਸ਼ਾਂਤਮਈ ਰੋਸ ਵਿਖਾਏ ਲਈ 9 ਥਾਵਾਂ ਨਿਰਧਾਰਿਤ

ਜਲੰਧਰ, 20 ਮਈ 2024-ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਸੰਗਠਨਾਂ ਵੱਲੋਂ ਕੀਤੇ ਜਾਣ ਵਾਲੇ ਸ਼ਾਂਤਮਈ ਪ੍ਰਦਰਸ਼ਨਾਂ ਲਈ ਜ਼ਿਲ੍ਹੇ ਵਿੱਚ 9 ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੇਜਰ ਡਾ. ਅਮਿਤ ਮਹਾਜਨ ਨੇ ਦੱਸਿਆ ਕਿ ਸ਼ਾਂਤਮਈ ਪ੍ਰਦਰਸ਼ਨਾਂ ਲਈ ਪੁੱਡਾ ਗਰਾਊਂਡ ਤਹਿਸੀਲ ਕੰਪਲੈਕਸ ਦੇ ਸਾਹਮਣੇ, ਦੇਸ਼ ਭਗਤ ਯਾਦਗਾਰ ਹਾਲ, ਬਰਲਟਨ ਪਾਰਕ, ਦੁਸਹਿਰਾ ਗਰਾਊਂਡ ਜਲੰਧਰ ਕੈਂਟ, ਇੰਪਰੂਵਮੈਂਟ ਟਰੱਸਟ ਗਰਾਊਂਡ ਕਰਤਾਰਪੁਰ, ਦਾਣਾ ਮੰਡੀ ਭੋਗਪੁਰ, ਕਪੂਰਥਲਾ ਰੋਡ ਨਕੋਦਰ ਦਾ ਪੱਛਮੀ ਪਾਸਾ, ਦਾਣਾ ਮੰਡੀ ਪਿੰਡ ਸੈਫ਼ਾਵਾਲਾ (ਫਿਲੌਰ) ਅਤੇ ਨਗਰ ਪੰਚਾਇਤ ਕੰਪਲੈਕਸ ਸ਼ਾਹਕੋਟ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪ੍ਰਦਰਸ਼ਨਕਾਰੀਆਂ ਨੂੰ ਪ੍ਰਦਰਸ਼ਨ ਤੋਂ ਪਹਿਲਾਂ ਪੁਲਿਸ ਕਮਿਸ਼ਨਰ ਜਾਂ ਉਪ ਮੰਡਲ ਮੈਜਿਸਟਰੇਟ (ਜੋ ਵੀ ਲਾਗੂ ਹੋਵੇ) ਪਾਸੋਂ ਅਗਾਉਂ ਪ੍ਰਵਾਨਗੀ ਲੈਣੀ ਹੋਵੇਗੀ। ਇਸੇ ਤਰ੍ਹਾਂ ਪ੍ਰਦਰਸ਼ਨ ਦੌਰਾਨ ਚਾਕੂ, ਲਾਠੀ ਆਦਿ ਸਮੇਤ ਕਿਸੇ ਵੀ ਤਰ੍ਹਾਂ ਦਾ ਹਥਿਆਰ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ।
ਆਰਗੇਨਾਈਜ਼ਰ ਨੂੰ ਹਰੇਕ ਢੁੱਕਵੇਂ ਜੰਕਸ਼ਨ ’ਤੇ ਪ੍ਰਦਰਸ਼ਨ ਦੇ ਨਾਲ ਮਾਰਸ਼ਲ ਅਤੇ ਸ਼ਾਂਤੀਪੂਰਨ ਮਾਰਚ ਯਕੀਨੀ ਬਣਾਉਣ ਸਬੰਧੀ ਲਿਖਤੀ ਦੇਣਾ ਹੋਵੇਗਾ। ਪ੍ਰਦਰਸ਼ਨ ਦੌਰਾਨ ਆਪਣੀ ਕਿਸੇ ਵੀ ਗੈਰ-ਕਾਨੂੰਨੀ ਕਾਰਵਾਈ ਕਰਕੇ ਹੋਣ ਵਾਲੇ ਜਾਨੀ ਜਾਂ ਮਾਲੀ ਨੁਕਸਾਨ ਦੇ ਜ਼ਿੰਮੇਵਾਰ ਆਰਗੇਨਾਈਜ਼ਰ/ਪ੍ਰਦਰਸ਼ਨਕਾਰੀ ਹੋਣਗੇ।
ਇਹ ਹੁਕਮ 20 ਮਈ 2024 ਨੂੰ ਜਾਰੀ ਹੋਣ ਤੋਂ ਅਗਲੇ ਦੋ ਮਹੀਨੇ ਤੱਕ ਲਾਗੂ ਰਹਿਣਗੇ।

By admin

Related Post

Leave a Reply

Your email address will not be published. Required fields are marked *