Breaking
Mon. Dec 1st, 2025

ਵੋਟਰਾਂ ਨੂੰ ਲਾਲਚ ਦੇ ਕੇ ਭਰਮਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ- ਚੋਣ ਆਬਜਰਵਰ

ਚੋਣ ਆਬਜਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਉਮੀਦਵਾਰਾਂ ਅਤੇ ਉਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਚੋਣ ਜਾਬਤਾ ਲਾਗੂ ਕਰਨ ਵਾਲੀਆਂ ਧਿਰਾਂ ਨੂੰ ਅਖੀਰਲੇ 96 ਘੰਟਿਆਂ ਦੌਰਾਨ ਸਖ਼ਤ ਨਿਗਰਾਨੀ ਰੱਖਣ ਦੀਆਂ ਹਦਾਇਤਾਂ

ਜਲੰਧਰ, 28 ਮਈ 2024-ਲੋਕ ਸਭਾ ਚੋਣਾਂ-2024 ਦੌਰਾਨ ਜਲੰਧਰ ਦੀ ਲੋਕ ਸਭਾ ਸੀਟ ਜਿਵੇਂ ਸਮਾਂ ਨੇੜੇ ਆ ਰਿਹਾ ਹੈ, ਨੂੰ ਧਿਆਨ ਵਿੱਚ ਰੱਖਦਿਆਂ ਚੋਣ ਆਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਉਮੀਦਵਾਰਾਂ ਅਤੇ ਉਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਤਾਂ ਜੋ ਚੋਣਾਂ ਦੇ ਆਖ਼ਰੀ ਪੜਾਅ ਵਿੱਚ ਆਦਰਸ਼ ਚੋਣ ਜਾਬਤੇ ਨੂੰ ਹੋਰ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ ਮੌਕੇ ਸੰਬੋਧਨ ਕਰਦਿਆਂ ਜਨਰਲ ਆਬਜਰ ਜੇ.ਮੇਘਨਾਥ ਰੈਡੀ, ਪੁਲਿਸ ਆਬਜਰਵਰ ਸਤੀਸ਼ ਕੁਮਾਰ ਅਤੇ ਖ਼ਰਚਾ ਆਬਜ਼ਰਵਰ ਮਾਧਵ ਦੇ਼ਸ਼ਮੁਖ , ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਰਾਹੁਲ ਐਸ. ਨੇ ਕਿਹਾ ਕਿ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਸਪਸ਼ਟ ਕਿਹਾ ਕਿ ਚੋਣਾਂ ਦੌਰਾਨ ਅਖੀਰਲੇ 96 ਘੰਟੇ ਸਾਰੀਆਂ ਧਿਰਾਂ ਲਈ ਬਹੁਤ ਨਾਜ਼ੁਕ ਹੁੰਦੇ ਹਨ ਇਸ ਲਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਨ੍ਹਾਂ ਕਿਹਾ ਕਿ ਉਨਾਂ ਉਮੀਦਵਾਰਾਂ ਤੇ ਪਾਰਟੀਆਂ ਖਿਲਾਫ਼ ਜੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਜਾਵੇਗਾ ਜੋ ਵੋਟਰਾਂ ਨੂੰ ਆਪਣੇ ਪੱਖ ਵਿੱਚ ਕਰਨ ਲਈ ਉਨਾਂ ਨੂੰ ਕਿਸੇ ਵੀ ਤਰ੍ਹਾਂ ਦਾ ਲਾਲਚ ਦੇਣ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਉਮੀਦਵਾਰ ਜਾਂ ਪਾਰਟੀ ਦੀ ਤਰਫੋਂ ਅਜਿਹੀ ਕੋਈ ਘਟਨਾ ਸਾਹਮਣੇ ਆਉਂਦੀ ਹੈ ਤਾਂ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਡਾ.ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੋਣਾਂ ਨੂੰ ਨਿਰਪੱਖ ਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਲੋੜੀਂਦੀਆਂ ਹਦਾਇਤਾਂ ਪਹਿਲਾਂ ਹੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਉਮੀਦਵਾਰ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਦਾਇਰੇ ਅੰਦਰ ਕਿਸੇ ਵੀ ਜਨਤਕ ਜਾਂ ਨਿੱਜੀ ਸਥਾਨ ’ਤੇ ਪ੍ਰਚਾਰ ਨਹੀਂ ਕਰ ਸਕਦੇ।

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸੈਲੂਲਰ ਫੋਨ, ਕੋਡਲੈਸ ਫੋਨ ਅਤੇ ਵਾਇਰਲੈਸ ਫੋਨ ਪੋਲਿੰਗ ਸਟੇਸ਼ਨ ਦੇ ਅੰਦਰ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ ।

ਚੋਣ ਆਬਜਰਵਰਾਂ, ਜ਼ਿਲ੍ਹਾ ਚੋਣ ਅਫ਼ਸਰ ਅਤੇ ਪੁਲਿਸ ਕਮਿਸ਼ਨਰ ਨੇ ਆਦਰਸ਼ ਚੋਣ ਜਾਬਤਾ ਲਾਗੂ ਕਰਨ ਵਾਲੀਆਂ ਸਾਰੀਆਂ ਸਬੰਧਿਤ ਧਿਰਾਂ ਖਾਸ ਕਰਕੇ ਆਬਕਾਰੀ ਵਿਭਾਗ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਸ਼ਰਾਬ ਦੀ ਆਵਾਜਾਈ ’ਤੇ ਸ਼ਖਤ ਨਜਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਜਲੰਧਰ ਵਿੱਚ ਸ਼ਰਾਬ ਵੰਡਣ ਦੀ ਜੇਕਰ ਕੋਈ ਘਟਨਾ ਸਾਹਮਣੇ ਆਉਂਦੀ ਹੈ ਤਾਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਨ੍ਹਾਂ ਕਿਹਾ ਕਿ ਡਰਾਈ ਡੇਅ ਦੇ ਸਮੇਂ ਦੌਰਾਨ ਹੋਟਲਾਂ, ਬਾਰਾਂ, ਰੈਸਟੋਰੈਂਟਾਂ ਤੋਂ ਇਲਾਵਾ ਹੋਰ ਖਾਣ-ਪੀਣ ਵਾਲੀਆਂ ਥਾਵਾਂ ’ਤੇ ਵੀ ਸ਼ਰਾਬ ਪਰੋਸਣ ’ਤੇ ਮਨਾਹੀ ਹੋਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਪੈਸੇ ਦੇ ਲੈਣ-ਦੇਣ ਤੇ ਵੰਡਣਯੋਗ ਹੋਰ ਸ਼ੱਕੀ ਚੀਜਾਂ ਦੀ ਅਵਾਜਾਈ ’ਤੇ ਵੀ ਸ਼ਖਤ ਨਿਗਰਾਨੀ ਰੱਖੀ ਜਾਵੇ।

By admin

Related Post

Leave a Reply

Your email address will not be published. Required fields are marked *