ਠੀਕਰੀ ਪਹਿਰਾ ਦੇਣ ਵਾਲੇ ਵਿਅਕਤੀਆਂ ਦੀ ਅਗਾਊਂ ਸੂਚਨਾ ਸਬੰਧਿਤ ਮੁੱਖ ਥਾਣਾ ਅਫ਼ਸਰ ਨੂੰ ਦੇਣੀ ਹੋਵੇਗੀ
ਜਲੰਧਰ, 26 ਜੂਨ 2024- ਵਧੀਕ ਜ਼ਿਲ੍ਹਾ ਮੈਜਿਸਟਰੇਟ, ਜਲੰਧਰ ਮੇਜਰ ਡਾ.ਅਮਿਤ ਮਹਾਜਨ ਵਲੋਂ ਪੰਜਾਬ ਵਿਲੇਜ਼ ਤੇ ਸਮਾਲ ਟਾਊਨਜ਼-ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਤਹਿਸੀਲਾਂ/ਸਬ ਤਹਿਸੀਲਾਂ ਦੇ ਸਾਰੇ ਕਸਬਿਆਂ ਅਤੇ ਪਿੰਡਾਂ ਵਿੱਚ ਠੀਕਰੀ ਪਹਿਰੇ ਲਾਉਣ ਦੇ ਹੁਕਮ ਦਿੱਤੇ ਹਨ ।
ਹੁਕਮਾਂ ਅਨੁਸਾਰ ਨਰੋਈ ਸਿਹਤ ਵਾਲੇ ਸਾਰੇ ਬਾਲਗ ਵਿਅਕਤੀ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਹਰ ਰੋਜ਼ ਸ਼ਾਮ 8 ਵਜੇ ਤੋਂ ਸਵੇਰੇ 5 ਵਜੇ ਤੱਕ ਗਸ਼ਤ, ਠੀਕਰੀ ਪਹਿਰਾ/ਰਾਖੀ ਦੀ ਡਿਊਟੀ ਨਿਭਾਉਣ ਅਤੇ ਇਹ ਠੀਕਰੀ ਪਹਿਰਾ ਧਾਰਮਿਕ ਸਥਾਨਾਂ ’ਤੇ ਉਚੇਚੇ ਤੌਰ ’ਤੇ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਹਰ ਨਗਰ ਕੌਂਸਲ, ਨਗਰ ਪੰਚਾਇਤ ਅਤੇ ਪਿੰਡਾਂ ਦੀਆਂ ਪੰਚਾਇਤਾਂ ਉਕਤ ਐਕਟ ਦੀ ਧਾਰਾ 4(1) ਦੀ ਪੂਰੀ ਤਰਜ਼ਮਾਨੀ ਕਰਦਿਆਂ ਆਪਣੇ ਕਾਰਜ ਖੇਤਰ ਅੰਦਰ ਉਕਤ ਡਿਊਟੀ ਕਰਵਾਉਣਗੀਆਂ ਤੇ ਡਿਊਟੀ ਦੇਣ ਵਾਲੇ ਵਿਅਕਤੀਆਂ ਦੀ ਅਗਾਊਂ ਸੂਚਨਾ ਸਬੰਧਿਤ ਮੁੱਖ ਥਾਣਾ ਅਫ਼ਸਰ ਨੂੰ ਕਰਨਗੀਆਂ। ਇਹ ਹੁਕਮ 30-09-2024 ਤੱਕ ਲਾਗੂ ਰਹੇਗਾ।
ਠੀਕਰੀ ਪਹਿਰਾ ਲਗਾਉਣ ਦੇ ਹੁਕਮ- ਵਧੀਕ ਜਿਲ੍ਹ ਮੈਜਿਸਟ੍ਰੇਟ
