ਚੰਡੀਗੜ੍ਹ, 14 ਅਗਸਤ 2024- ਅਕਾਲੀ ਦਲ ਦੇ ਵਿਧਾਇਕ ਸੁਖਵਿੰਦਰ ਸੁੱਖੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋ ਡਾਕਟਰ ਸੁੱਖੀ ਨੂੰ ਆਪ ਵਿੱਚ ਸ਼ਾਮਲ ਕੀਤਾ ਗਿਆ ਹੈ।
ਡਾਕਟਰ ਸੁਖਵਿੰਦਰ ਸੁੱਖੀ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਅਕਾਲੀ ਦਲ ਦੇ ਵਿਧਾਇਕਾਂ ਦੀ ਗਿਣਤੀ ਹੁਣ 2 ਰਹਿ ਗਈ ਹੈ।
