Breaking
Fri. Oct 31st, 2025

ਵਿਧਾਇਕ ਅਤੇ ਏ.ਡੀ.ਸੀ.ਵਲੋਂ ਜ਼ਿਲ੍ਹਾ ਪੱਧਰੀ ‘ਸਵੱਛਤਾ ਹੀ ਸੇਵਾ-2024’ ਮੁਹਿੰਮ ਦੀ ਸ਼ੁਰੂਆਤ

ਸਾਫ਼-ਸਫ਼ਾਈ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ ਲਈ 2 ਅਕਤੂਬਰ ਤੱਕ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ
ਜਲੰਧਰ, 18 ਸਤੰਬਰ 2024-ਵਿਧਾਇਕ ਰਮਨ ਅਰੋੜਾ ਅਤੇ ਵਧੀਕ ਡਿਪਟੀ ਕਮਿਸ਼ਨਰ ਬੁੱਧੀਰਾਜ ਸਿੰਘ ਵਲੋਂ ਅੱਜ ਰਸਮੀ ਤੌਰ ’ਤੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ‘ਸਵੱਛਤਾ ਹੀ ਸੇਵਾ-2024’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਹ ਮੁਹਿੰਮ ਸਵੱਛ ਭਾਰਤ ਮਿਸ਼ਨ ਦੇ 10 ਸਾਲ ਪੂਰੇ ਹੋਣ ਨੂੰ ਸਮਰਪਿਤ ਹੈ। ਇਸ ਮੌਕੇ ਹਲਕਾ ਵਿਧਾਇਕ ਅਤੇ ਏ.ਡੀ.ਸੀ. ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੇ ਦਫ਼ਤਰਾਂ ਵਿੱਚ ਸਾਫ-ਸਫ਼ਾਈ ਨੂੰ ਯਕੀਨੀ ਬਣਾਉਣ ਲਈ ਉਤਸ਼ਾਹਿਤ ਕਰਦਿਆਂ ਸ਼ਮਾ ਰੌਸ਼ਨ ਕਰਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਜਸਕਰਨ ਸਿੰਘ ਵਲੋਂ ਅਧਿਕਾਰੀ ਨਵਜੋਤ ਸਿੰਘ ਅਤੇ ਦਵਿੰਦਰ ਸਿੰਘ ਨਾਲ ਸਮਾਗਮ ਵਿੱਚ ਸ਼ਾਮਿਲ ਲੋਕਾਂ ਨੂੰ ‘ਸਵੱਛਤਾ ਸਹੁੰ’ ਚੁਕਾਈ ਗਈ। ਇਸ ਮੌਕੇ 02 ਅਕਤੂਬਰ ਮੁਹਿੰਮ ਦੇ ਸਮਾਪਤ ਹੋਣ ਤੱਕ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਦੀ ਰੂਪ-ਰੇਖਾ ਉਲੀਕੀ ਗਈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਹਿਲ ਕਦਮੀਆਂ ਦਾ ਮੰਤਵ ਵਾਤਾਵਰਣ ਨੂੰ ਸਾਫ਼-ਸੁਥਰਾ ਤੇ ਹਰਿਆ ਭਰਿਆ ਰੱਖਣ ਲਈ ਕੂੜਾ-ਕਰਕਟ ਦੀ ਸੁਚੱਜੀ ਸੰਭਾਲ ਪ੍ਰਤੀ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ ਹੈ।

ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਵੀਰ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਅਤੇ ਪਬਲਿਕ ਹੈਲਥ ਵਿਭਾਗ ਤੋਂ ਐਸ.ਡੀ.ਓਜ਼ ਗਗਨਦੀਪ ਸਿੰਘ ਵਾਲੀਆ, ਚੇਤਨ ਸੈਣੀ, ਅਲੋਕ ਅਰੋੜਾ ਤੇ ਸਿੰਚਾਈ ਵਿਭਾਗ ਤੋਂ ਇੰਦਰ ਸਿੰਘ ਅਤੇ ਆਈ ਈ ਸੀ ਮਾਹਰ ਰੋਹਿਤ ਸਿੱਧੂ ਮੌਜੂਦ ਸਨ। ਇਸ ਮੌਕੇ ਅਧਿਕਾਰੀਆਂ ਵਲੋਂ ਮੁਹਿੰਮ ਦੀ ਸਫ਼ਲਤਾ ਲਈ ਵੱਧ ਤੋਂ ਵੱਧ ਸ਼ਮੂਲੀਅਤ ’ਤੇ ਜ਼ੋਰ ਦਿੱਤਾ ਗਿਆ।

Related Post

Leave a Reply

Your email address will not be published. Required fields are marked *