ਬਿਲਗਾ, 12 ਅਕਤੂਬਰ 2024-ਜਿਉਂ ਜਿਉਂ ਪੰਚਾਇਤੀ ਚੋਣਾਂ ਦਾ ਦਿਨ ਨੇੜੇ ਆ ਰਿਹਾ ਹੈ ਤਿਉਂ-ਤਿਉਂ ਹੀ ਪਿੰਡਾਂ ਵਿੱਚ ਚੋਣ ਸਰਗ਼ਰਮੀਆਂ ਜ਼ੋਰ ਫੜ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਹਲਕਾ ਨਕੋਦਰ ਦੇੇ ਸੀਨੀਅਰ ਅਕਾਲੀ ਆਗੂ ਐਡਵੋਕੇਟ ਰਾਜਕਮਲ ਸਿੰਘ (ਕੋਰ ਕਮੇਟੀ ਮੈਂਬਰ ਯੂਥ ਵਿੰਗ) ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਰਾਜਨੀਤਿਕ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ਉਹਨਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਦੀਆਂ ਧੱਕੇਸ਼ਾਹੀਆਂ ਤੋਂ ਡਰਨ ਦੀ ਕੋਈ ਲੋੜ ਨਹੀਂ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਪੂਰੀ ਲੀਡਰਸ਼ਿਪ ਆਪਣੇ ਵਰਕਰਾਂ ਦੀ ਪਿੱਠ ‘ਤੇ ਖੜੀ ਹੈ। ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਵਰਕਰ ਨੂੰ ਕੋਈ ਵੀ ਮੁਸ਼ਕਿਲ ਮਹਿਸੂਸ ਹੁੰਦੀ ਹੈ ਤਾਂ ਉਹ ਸਾਡੇ ਨਾਲ ਪਿੰਡ ਭੁੱਲਰ ਵਿਖੇ ਤੁਰੰਤ ਸੰਪਰਕ ਕਰ ਸਕਦਾ ਹੈ। ਮੈਂ ਅਤੇ ਮੇਰਾ ਪਰਿਵਾਰ 24 ਘੰਟੇ ਪੰਥ ਦੀ ਸੇਵਾ ਵਿੱਚ ਹਾਜ਼ਰ ਹਾਂ।
