ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦੇ ਦਿੱਤਾ ਅਸਤੀਫਾ। ਅਸਤੀਫੇ ਦੇਣ ਮੁੱਖ ਕਾਰਨ ਵਿਰਸਾ ਸਿੰਘ ਵਲਟੋਹਾ ਵਲੋਂ ਕੀਤੀ ਜਾ ਰਹੀ ਨੀਵੇਂ ਪੱਧਰ ਦੀ ਬਿਆਨਬਾਜ਼ੀ ਨੂੰ ਦੱਸਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਵਲਟੋਹਾ ਵਲੋਂ ਮੇਰੇ ਖਿਲਾਫ ਬੇਬੁਨਿਆਦ ਸ਼ਬਦ ਵਰਤੇ ਗਏ। ਮੇਰੇ ਪਰਿਵਾਰ ਤੱਕ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਥੇਦਾਰ ਵਜੋਂ ਸੇਵਾ ਬਖਸ਼ਣ ਲਈ ਧੰਨਵਾਦ ਕੀਤਾ।ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਸੁਰੱਖਿਆ ਵਾਪਸ ਲੈਣ ਦੀ ਅਪੀਲ ਕੀਤੀ ਅਤੇ ਸਿੱਖ ਸੰਗਤ ਤੋਂ ਮੰਗੀ ਮੁਆਫੀ।
