ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋ ਝੋਨੇ ਦੀ ਫ਼ਸਲ ਦੀ ਖ਼ਰੀਦ ਨੂੰ ਲੈ ਕੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਮੰਡੀਆਂ ‘ਚ ਪੁਖ਼ਤਾ ਪ੍ਰਬੰਧਾਂ ‘ਤੇ ਵਿਚਾਰ ਚਰਚਾ ਹੋਈ।
ਸੀ ਐਮ ਮਾਨ ਵੱਲੋ ਅਧਿਕਾਰੀਆਂ ਨੂੰ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਤੇ ਲਿਫਟਿੰਗ ‘ਚ ਹੋਰ ਤੇਜ਼ੀ ਲਿਆਉਣ ਲਈ ਕਿਹਾ ਗਿਆ। ਸੀ ਐਮ ਮਾਨ ਨੇ ਕਿਹਾ ਕਿ ਮੰਡੀਆਂ ਦੀ ਮੈਂ ਖ਼ੁਦ ਮਾਨੀਟਰਿੰਗ ਕਰ ਰਿਹਾ ਹਾਂ ਕਿਸਾਨ ਭਰਾਵਾਂ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ-ਖ਼ੁਆਰੀ ਨਹੀਂ ਹੋਣ ਦਿੱਤੀ ਜਾਵੇਗੀ। ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਸਾਡੀ ਸਰਕਾਰ ਵਚਨਬੱਧ ਹੈ।

