Breaking
Sat. Sep 5th, 2026

ਝੋਨੇ ਦੀ ਅੱਜ ਜਲੰਧਰ ਜਿਲੇ ‘ਚ 35 ਹਜ਼ਾਰ ਮੀਟਰਕ ਟਨ ਲਿਫ਼ਟਿੰਗ ਹੋਈ

ਜਲੰਧਰ, 11 ਨਵੰਬਰ 2024 -: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ, ਜਿਸ ਤਹਿਤ ਅੱਜ ਇੱਕ ਦਿਨ ਵਿੱਚ ਹੀ ਰਿਕਾਰਡ 35,078 ਮੀਟਰਕ ਟਨ ਲਿਫ਼ਟਿੰਗ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਨਾਲੋਂ ਇਕ ਦਿਨ ਵਿਚ ਹੀ ਇਹ ਰਿਕਾਰਡ ਲਿਫਟਿੰਗ ਹੈ।
ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖ਼ਰੀਦ ਏਜੰਸੀਆਂ ਵੱਲੋਂ ਹੁਣ ਤੱਕ 4,95,235 ਮੀਟਰਕ ਟਨ ਫ਼ਸਲ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੁੱਚੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਤੇਜ਼ੀ ਨਾਲ ਲਿਫ਼ਟਿੰਗ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲਿਫ਼ਟਿੰਗ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ, ਜਿਸ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਨਿਰਵਿਘਨ ਖ਼ਰੀਦ, ਸਮੇਂ ਸਿਰ ਅਦਾਇਗੀ ਅਤੇ ਲਿਫ਼ਟਿੰਗ ਨੂੰ ਯਕੀਨੀ ਬਣਾਉਣ ਲਈ ਪ੍ਰਬੰਧਾਂ ਦੀ ਲਗਾਤਾਰ ਸਮੀਖਿਆ ਕੀਤੀ ਜਾ ਰਹੀ ਹੈ।
ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਕਿਸਾਨਾਂ ਤੋਂ ਖ਼ਰੀਦ ਕੀਤੇ ਗਏ ਝੋਨੇ ਦੀ ਹੁਣ ਤੱਕ 1970 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਈ ਜਾ ਚੁੱਕੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕਿਹਾ ਕਿ ਖ਼ਰੀਦ ਪ੍ਰਕਿਰਿਆ ਵਿੱਚ ਕਿਸੇ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਣਗਹਿਲੀ ਵਰਤਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਲਿਫ਼ਟਿੰਗ ਹੋਰ ਸੁਚਾਰੂ ਢੰਗ ਨਾਲ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।

ਡਾ. ਅਗਰਵਾਲ ਨੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਕਿਹਾ ਕਿ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ ਆਏ 8,77,838 ਮੀਟਰਕ ਟਨ ਝੋਨੇ ਵਿੱਚੋਂ ਖ਼ਰੀਦ ਏਜੰਸੀਆਂ ਵੱਲੋਂ 8,72,308 ਮੀਟਰਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ।

Related Post

Leave a Reply

Your email address will not be published. Required fields are marked *