Breaking
Wed. Oct 29th, 2025

ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਵਲੋਂ ਜਲੰਧਰ ’ਚ ਵਿਦਿਆਰਥੀਆਂ ਦੀ ਸੁਰੱਖਿਆ ਤੇ ਸੁਚੱਜੇ ਅਵਾਜਾਈ ਪ੍ਰਬੰਧਨ ’ਤੇ ਜ਼ੋਰ

  • ਸਕੂਲ ਵਾਹਨਾਂ ਦੀ ਸੁਰੱਖਿਆ, ਬਲੈਕ ਸਪਾਟ ਥਾਵਾਂ ਦੀ ਪਹਿਚਾਣ ਤੇ ਅਵਾਜਾਈ ਕਾਨੂੰਨਾਂ ਨੂੰ ਲਾਗੂ ਕਰਨ ’ਤੇ ਦਿੱਤੀ ਜਾਵੇ ਵਿਸ਼ੇਸ਼ ਤਵੱਜੋਂ : ਏ.ਡੀ.ਸੀ.

ਜਲੰਧਰ, 12 ਨਵੰਬਰ -: ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਿਤ ਮਹਾਜਨ ਨੇ ਟਰੈਫਿਕ ਪੁਲਿਸ, ਟਰਾਂਸਪੋਰਟ ਅਤੇ ਸਿੱਖਿਆ ਵਿਭਾਗਾਂ ਨੁੂੰ ਅਪੀਲ ਕੀਤੀ ਕਿ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇ। ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਜ਼ੋਰ ਦਿੱਤਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਰੋਜ਼ਾਨਾ ਸਕੂਲ ਜਾਂਦੇ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਾਰੇ ਸਕੂਲ ਵਾਹਨ ਜਰੂਰੀ ਸੁਰੱਖਿਆ ਮਾਪਦੰਡਾਂ ਅਨੁਸਾਰ ਲੈਸ ਹੋਣੇ ਚਾਹੀਦੇ ਹਨ।
ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਸੜਕੀ ਦੁਰਘਟਨਾਵਾਂ ਖਾਸ ਕਰਕੇ ਆਉਣ ਵਾਲੇ ਸਰਦੀ ਦੇ ਧੁੰਦ ਵਾਲੇ ਸੀਜ਼ਨ ਦੌਰਾਨ ਹਾਦਸਿਆਂ ਨੂੰ ਰੋਕਣ ਲਈ ਜ਼ਿਲ੍ਹੇ ਭਰ ਵਿੱਚ ਬਲਾਕ ਸਪਾਟ ਥਾਵਾਂ ਦੀ ਪਹਿਚਾਣ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਟਰੈਫਿਕ ਪੁਲਿਸ ਨੂੰ ਇਹ ਵੀ ਹਦਾਇਤਾਂ ਕੀਤੀਆਂ ਕਿ ਅਵਾਜਾਈ ਨਿਯਮਾਂ ਦੀ ਪਾਲਣਾ ਹਿੱਤ ਈ-ਚਲਾਨ ਜਾਰੀ ਕਰਨ ਨੁੂੰ ਯਕੀਨੀ ਬਣਾਇਆ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਵਾਜਾਈ ਦੀ ਸਥਿਤੀ ਵਿੱਚ ਸੁਧਾਰ ਹੋਣ ਦਾ ਜਾਇਜ਼ਾ ਲੈਣ ਲਈ ਨਿਯਮਤ ਤੌਰ ’ਤੇ ਮੀਟਿੰਗਾਂ ਕੀਤੀਆਂ ਜਾਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਜਲੰਧਰ-2 ਬਲਬੀਰ ਰਾਜ, ਐਸ.ਡੀ.ਐਮ.ਜਲੰਧਰ-1 ਰਣਦੀਪ ਸਿੰਘ ਹੀਰ, ਪੰਜਾਬ ਰੋਡਵੇਜ਼ ਜੀ.ਐਮ. ਮਨਿੰਦਰ ਪਾਲ ਸਿੰਘ ਅਤੇ ਸਟੇਟ ਐਡਵਾਈਜ਼ਰੀ ਕਮੇਟੀ ਟਰੈਫਿਕ ਤੋਂ ਵਿਨੋਦ ਕੁਮਾਰ ਅਗਰਵਾਲ , ਐਨ.ਜੀ.ਓਜ਼ ਦੇ ਪ੍ਰਤੀਨਿਧ ਤਰਸੇਮ ਕਪੂਰ, ਸੁਰਿੰਦਰ ਸੈਣੀ ਅਤੇ ਹਰਬੀਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Related Post

Leave a Reply

Your email address will not be published. Required fields are marked *