Breaking
Thu. Jun 4th, 2026

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ/ਕੌਂਸਲ/ਪੰਚਾਇਤ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ

ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 14 ਨੂੰ

18 ਤੋਂ 25 ਨਵੰਬਰ ਤੱਕ ਲਏ ਜਾਣਗੇ ਇਤਰਾਜ਼, ਅੰਤਿਮ ਪ੍ਰਕਾਸ਼ਨਾ 7 ਦਸੰਬਰ ਨੂੰ

ਜਲੰਧਰ, 13 ਨਵੰਬਰ -: ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ।
ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੋਗਤਾ ਮਿਤੀ 1-11-2024 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 14 ਨਵੰਬਰ 2024 ਨੂੰ ਕੀਤੀ ਜਾਵੇਗੀ, ਜਿਸ ’ਤੇ 18 ਤੋਂ 25 ਨਵੰਬਰ 2024 ਤੱਕ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 3 ਦਸੰਬਰ 2024 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 7 ਦਸੰਬਰ 2024 ਨੂੰ ਹੋਵੇਗੀ।
ਉਨ੍ਹਾਂ ਦੱਸਿਆ ਕਿ ਯੋਗ ਵੋਟਰਾਂ ਵੱਲੋਂ ਦਾਅਵੇ ਤੇ ਇਤਰਾਜ਼ ਫਾਰਮ 7, 8 ਅਤੇ 9 ਵਿੱਚ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਨਗਰ ਨਿਗਮ, ਜਲੰਧਰ ਚੋਣਾਂ-2024, ਨਗਰ ਕੌਂਸਲ, ਨਗਰ ਪੰਚਾਇਤ ਗੁਰਾਇਆਂ, ਭੋਗਪੁਰ, ਬਿਲਗਾ ਅਤੇ ਸ਼ਾਹਕੋਟ, ਨਗਰ ਕੌਂਸਲ ਫਿਲੌਰ ਵਾਰਡ ਨੰ. 13 ਅਤੇ ਨਗਰ ਪੰਚਾਇਤ ਮਹਿਤਪੁਰ ਵਾਰਡ ਨੰ.1 ਨੂੰ ਦਿੱਤੇ ਜਾਣੇ ਹਨ।
ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ।

Related Post

Leave a Reply

Your email address will not be published. Required fields are marked *