ਸੁਖਬੀਰ ਵੱਲੋ ਦਿੱਤੇ ਅਸਤੀਫੇ ਤੋਂ ਬਾਅਦ ਅਗਲੀ ਰਣਨੀਤੀ ਬਾਰੇ ਵਿਚਾਰ ਹੋਵੇਗੀ ਇਸ ਮੀਟਿੰਗ ‘ਚ
ਚੰਡੀਗੜ੍ਹ, 16 ਨਵੰਬਰ- ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੀ ਵਰਕਿੰਗ ਕਮੇਟੀ ਦੀ ਹੰਗਾਮੀ ਮੀਟਿੰਗ 18 ਨਵੰਬਰ ਨੂੰ 12 ਵਜੇ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਕਮੇਟੀ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਅਸਤੀਫ਼ੇ ’ਤੇ ਵਿਚਾਰ ਕਰੇਗੀ ਅਤੇ ਅਗਲੀ ਕਾਰਵਾਈ ਤੈਅ ਕਰੇਗੀ।
