ਪੰਜਾਬ ਵਿੱਚ ਦਿਨ ਦਿਹਾੜੇ ਕਤਲ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਸਰਹੱਦੀ ਜ਼ਿਲ੍ਹੇ ਤਰਨ ਤਾਰਨ ਤੋਂ ਸਾਹਮਣੇ ਆਇਆ ਹੈ, ਜਿੱਥੋਂ ਦੇ ਪਿੰਡ ਲਾਲੂ ਘੁੰਮਣ ਵਿਖੇ ਆਮ ਆਦਮੀ ਪਾਰਟੀ ਨਾਲ ਸਬੰਧਤ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਮ੍ਰਿਤਕ ਦੀ ਪਹਿਚਾਣ ਪ੍ਰਤਾਪ ਸਿੰਘ ਪੁੱਤਰ ਗਿਆਨ ਸਿੰਘ ਵਜੋਂ ਹੋਈ ਹੈ, ਜੋ ਪਿੰਡ ਦੇ ਹੀ ਇੱਕ ਘਰ ਵਿੱਚ ਭੋਗ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਗਏ ਸਨ। ਮਿਲੀ ਜਾਣਕਾਰੀ ਦੇ ਅਨੁਸਾਰ ਜਦੋਂ ਪ੍ਰਤਾਪ ਸਿੰਘ ਭੋਗ ਸਮਾਗਮ ਤੋਂ ਪਰਤ ਰਹੇ ਸਨ ਤਾਂ ਰਸਤੇ ਵਿੱਚ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਅਣਪਛਾਤੇ ਬੰਦਿਆਂ ਦੇ ਵੱਲੋਂ ਪ੍ਰਤਾਪ ਸਿੰਘ ‘ਤੇ ਅੰਨੇਵਾਹ ਫਾਇਰਿੰਗ ਕਰ ਦਿੱਤੀ। ਇਸ ਘਟਨਾ ਵਿੱਚ ਪ੍ਰਤਾਪ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਇਸ ਗੋਲੀਬਾਰੀ ਵਿੱਚ ਬੁੱਧ ਸਿੰਘ, ਭਗਵੰਤ ਸਿੰਘ ਅਤੇ ਰਾਜਨ ਸਿੰਘ ਨਾਂ ਦੇ ਵਿਅਕਤੀ ਜ਼ਖਮੀ ਹੋ ਗਏ ਦਸੇ ਗਏ ਹਨ। ਜਿਨਾਂ ਨੂੰ ਇਲਾਜ ਦੇ ਲਈ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਐਸਐਸਪੀ ਅਭਿਮਨਿਊ ਰਾਣਾ ਅਤੇ ਡੀਐਸਪੀ ਸਬ ਡਿਵੀਜ਼ਨ ਤਰਨਤਾਰਨ ਕਮਲਮੀਤ ਸਿੰਘ ਮੌਕੇ ‘ਤੇ ਪਹੁੰਚ ਗਏ ਸਨ, ਜਿਨਾਂ ਦੇ ਵੱਲੋਂ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਰਪੰਚ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦਾ ਸਮਾਚਾਰ
