Breaking
Tue. Feb 24th, 2026

ਦੋ ਦਸੰਬਰ ਦੀ ਇਕੱਤਰਤਾ ਸੰਬੰਧੀ ਸਿੰਘ ਸਾਹਿਬਾਨ ਨੂੰ ਨਸੀਹਤਾਂ ਨਾ ਦਿੱਤੀਆਂ ਜਾਣ -ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ 2 ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਗਈ ਹੈ, ਪਰੰਤੂ ਕੁਝ ਲੋਕ ਆਪਣੀ ਸੋਚ ਅਨੁਸਾਰ ਫੈਸਲਾ ਪ੍ਰਭਾਵਿਤ ਕਰਨ ਦੇ ਉਦੇਸ਼ ਨਾਲ ਸਿੰਘ ਸਾਹਿਬਾਨ ਨੂੰ ਨਸੀਹਤਾਂ ਦੇ ਰਹੇ ਹਨ। ਅਜਿਹਾ ਨਿੱਜੀ ਤੌਰ ’ਤੇ ਮੰਗ ਪੱਤਰ ਦੇਣ ਨਾਲ ਅਤੇ ਮੀਡੀਆ ਰਾਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਰਤਾਰੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੰਘ ਸਾਹਿਬਾਨ ਦੀ ਜਾਣੇ-ਅਣਜਾਣੇ ਵਿਚ ਤੌਹੀਨ ਹੋ ਰਹੀ ਹੈ, ਕਿਉਂਕਿ ਕਿਸੇ ਵੀ ਮਾਮਲੇ ਵਿਚ ਫੈਸਲਾ ਲੈਣ ਲਈ ਜਥੇਦਾਰ ਸਾਹਿਬਾਨ ਅਜ਼ਾਦ ਤੇ ਖ਼ੁਦਮੁਖਤਿਆਰ ਹਨ ਅਤੇ ਉਹ ਇਤਿਹਾਸ, ਰਵਾਇਤਾਂ ਅਤੇ ਮਰਯਾਦਾ ਦੀ ਸੇਧ ਵਿਚ ਫੈਸਲਾ ਲੈਣ ਦੇ ਸਮਰੱਥ ਹਨ। ਉਨ੍ਹਾਂ ਪੰਥਕ ਧਿਰਾਂ ਨੂੰ ਅਪੀਲ ਕੀਤੀ ਕਿ ਇਸ ਸੰਜੀਦਾ ਮਸਲੇ ਵਿਚ ਸੰਜਮ ਰੱਖਿਆ ਜਾਵੇ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਸੰਪੰਨ ਹਸਤੀ ਦਾ ਸਤਿਕਾਰ ਰੱਖਿਆ ਜਾਵੇ ਅਤੇ ਜਥੇਦਾਰ ਸਾਹਿਬਾਨ ਨੂੰ ਸਲਾਹਾਂ ਦੇਣ ਦੀ ਆੜ ਹੇਠ ਨਸੀਹਤਾਂ ਨਾ ਦਿੱਤੀਆਂ ਜਾਣ ਅਤੇ ਉਨ੍ਹਾਂ ਦੀ ਨਿੱਜੀ ਸ਼ਖ਼ਸੀਅਤ ਉੱਪਰ ਕਿਸੇ ਕਿਸਮ ਦੇ ਸਵਾਲ ਨਾ ਉਠਾਏ ਜਾਣ

Related Post

Leave a Reply

Your email address will not be published. Required fields are marked *