Breaking
Thu. Oct 30th, 2025

ਖਨੌਰੀ ਮਹਾਂ ਪੰਚਾਇਤ ਸਮੇਤ ਅੱਜ ਦੀਆਂ 4 ਵੱਡੀਆ ਅਹਿਮ ਖ਼ਬਰਾਂ

ਖਨੌਰੀ ਮਹਾਂ ਪੰਚਾਇਤ ਵਿੱਚ ਲੱਖਾਂ ਲੋਕ ਪੁੱਜੇ

ਪਿਛਲੇ 40 ਦਿਨਾਂ ਤੋਂ ਢਾਬੀ ਗੁਜਰਾਂ ਬਾਰਡਰ ਉੱਤੇ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਇੱਥੇ ਮਹਾਂ ਪੰਚਾਇਤ ਨੂੰ ਸੰਬੋਧਨ ਕਰਦਿਆਂ ਦੇਸ਼ ਭਰ ਦੇ ਲੋਕਾਂ ਨੂੰ ਇਸ ਲੜਾਈ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਡਲੇਵਾਲ ਨੇ ਕਿਹਾ ਕਿ ਉਹ ਭਾਵੇਂ ਮਰਨ ਵਰਤ ਰੱਖ ਕੇ ਇਸ ਲੜਾਈ ਨੂੰ ਅੱਗੇ ਵਧਾ ਰਹੇ ਹਨ ਪਰ ਇਸ ਨੂੰ ਜਿੱਤਣਾ ਹੁਣ ਲੋਕਾਂ ਦਾ ਕੰਮ ਹੈ ਡੱਲੇਵਾਲ ਨੇ ਵੱਡੀ ਗਿਣਤੀ ਵਿੱਚ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ। ਡੱਲੇਵਾਲ ਨੇ ਕਿਹਾ ਕਿ ਮੋਰਚਾ ਯਕੀਨੀ ਜਿੱਤ ਦਰਜ ਕਰੇਗਾ ਉਹਨਾਂ ਨੇ ਕਿਹਾ ਕਿ ਪੁਲਿਸ ਨੇ ਮੈਨੂੰ ਫੜਨ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਪਰ ਵਲੰਟੀਅਰਾਂ ਨੇ ਉਹਨਾਂ ਨੂੰ ਨਕਾਮ ਕਰ ਦਿੱਤਾ ਮੈਂ ਸਮਝਦਾ ਹਾਂ ਕਿ ਐਮਐਸਪੀ ਦੀ ਕਾਨੂੰਨੀ ਗਰੰਟੀ ਨੂੰ ਲਾਗੂ ਕਰਨਾ ਮੁਸ਼ਕਿਲ ਹੈ। ਪਰ ਇਸ ਦਾ ਇਹ ਮਤਲਬ ਨਹੀਂ ਕਿ ਅਸੀਂ ਹੱਥ ਉੱਤੇ ਹੱਥ ਧਰ ਕੇ ਬੈਠੇ ਰਹੀਏ ਤੇ ਇਸ ਬਾਰੇ ਕੁਝ ਨਾ ਕਰੀਏ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਨੇ ਕਿਹਾ ਕਿ ਦੇਸ਼ ਦੇ 7 ਲੱਖ ਕਿਸਾਨ ਕਰਜੇ ਦੀ ਪੰਡ ਕਰਕੇ ਜਾਨ ਦੇ ਚੁੱਕੇ ਹਨ ਇਸ ਦੌਰਾਨ ਉੱਥੇ ਮੌਜੂਦ ਡਾਕਟਰਾਂ ਨੇ ਡੱਲੇਵਾਲ ਨੂੰ ਜਿਆਦਾ ਬੋਲਣ ਦੀ ਤਾਕੀਦ ਕੀਤੀ ਉਹਨਾਂ ਕਿਹਾ ਕਿ ਇਸ ਨਾਲ ਕਿਸਾਨ ਆਗੂ ਦੀ ਸਿਹਤ ਬਿਲਕੁਲ ਵਿਗੜ ਸਕਦੀ ਹੈ ਡੱਲੇਵਾਲ ਨੇ ਮਹਾ ਪੰਚਾਇਤ ਲਈ ਆ ਰਹੇ ਕਿਸਾਨਾਂ ਦੀਆਂ ਬੱਸਾਂ ਨਾਲ ਵਾਪਰੇ ਹਾਦਸੇ ਵਿੱਚ ਤਿੰਨ ਕਿਸਾਨ ਬੀਬੀਆਂ ਦੀ
ਜਾਨ ਜਾਂਦੀ ਰਹੀ ਤੇ 41 ਦੇ ਕਰੀਬ ਜਖਮੀ ਹੋ ਗਏ ਉਥੇ ਵੀ ਦੁੱਖ ਪ੍ਰਗਟਾਇਆ ਉਹਨਾਂ ਅਪੀਲ ਕੀਤੀ ਕਿ ਪੰਜਾਬ ਦੇ ਹਰੇਕ ਪਿੰਡ ਵਿੱਚ ਇੱਕ ਇੱਕ ਟਰਾਲੀ ਧਰਨੇ ਵਾਲੀ ਥਾਂ ਤੇ ਭੇਜੀ ਜਾਵੇ।

ਸੂਬੇ ਦੇ ਖੇਤੀਬਾੜੀ ਮੰਤਰੀ ਕੇਂਦਰੀ ਖੇਤੀਬਾੜੀ ਦੀ ਵਰਚੁਅਲ ਮੀਟਿੰਗ ਵਿੱਚ ਕੀ ਕਿਹਾ ਆਓ ਪੜੀਏ ਇਹ ਖਬਰ ਕਿਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸਰਦਾਰ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨੂ ਅਪੀਲ ਕੀਤੀ ਹੈ ਕਿ ਕਿਸਾਨਾਂ ਤੇ ਕੇਂਦਰ ਸਰਕਾਰ ਦਰਮਿਆਨ ਸੰਵਾਦ ਵਿੱਚ ਆਈ ਖੜੋਤ ਨੂੰ ਤੋੜ ਕੇ ਦੋਵਾਂ ਧਿਰਾਂ ਵਿਚਕਾਰ ਸਾਰਥਕ ਗੱਲਬਾਤ ਮੁੜ ਸ਼ੁਰੂ ਕੀਤੀ ਜਾਵੇ। ਚੌਹਾਨ ਨਾਲ ਵੀਡੀਓ ਕਾਨਫਰੰਸ ਰਾਹੀਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਖੇਤੀਬਾੜੀ ਅਤੇ ਬਾਗਬਾਨੀ ਮੰਤਰੀਆਂ ਨਾਲ ਖੇਤੀਬਾੜੀ ਸੈਕਟਰ ਚ ਸੁਧਾਰ ਬਾਰੇ ਚਰਚਾ ਕਰ ਰਹੇ ਸਨ ਗੁਰਮੀਤ ਸਿੰਘ ਖੁੱਡੀਆਂ ਨੇ ਡੂੰਘੀ ਚਿੰਤਾ ਜਾਹਰ ਕਰਦਿਆਂ ਕਿਹਾ ਕਿ ਖੇਤੀਬਾੜੀ ਮੰਤਰੀ ਨੂੰ ਦੱਸਿਆ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 40 ਵੇਂ ਦਿਨ ਤੋਂ ਚੱਲ ਰਿਹਾ ਜਿਸ ਕਾਰਨ ਉਹਨਾਂ ਦੀ ਸਿਹਤ ਅਤੇ ਜ਼ਿੰਦਗੀ ਦਾਅ ਤੇ ਲੱਗੀ ਹੋਈ ਹੈ। ਇਸ ਲਈ ਅਜਿਹੀ ਸਥਿਤੀ ਵਿੱਚ ਇਹ ਲਾਜ਼ਮੀ ਹੋ ਜਾਂਦਾ ਹੈ ਕਿ ਕੇਂਦਰ ਸਰਕਾਰ ਕਿਸਾਨ ਆਗੂ ਦੀ ਜਾਨ ਬਚਾਉਣ ਅਤੇ ਕਿਸਾਨਾਂ ਦੇ ਮਸਲਿਆਂ ਦਾ ਜਲਦ ਤੋਂ ਜਲਦ ਹੱਲ ਕੱਢਣ ਲਈ ਕੋਈ ਮਸਾਲੀ ਫੈਸਲਾ ਲਵੇ ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਦਾ ਸਨਮਾਨ ਕਰਦੀ ਹੈ ਅਤੇ ਖੁਸ਼ਹਾਲ ਖੇਤੀ ਦੇ ਟੀਚਿਆਂ ਦੀ ਪ੍ਰਾਪਤੀ ਲਈ ਕੇਂਦਰ ਸਰਕਾਰ ਨਾਲ ਮਿਲ ਕੇ ਕੰਮ ਕਰਨ ਦੀ ਪੂਰੀ ਤਰ੍ਹਾਂ ਤਤਪਰ ਹੈ। ਇੱਕ ਹੋਰ ਵੱਡੇ ਮੁੱਦੇ ਨੂੰ ਉਹਨਾਂ ਨੇ ਪਾਣੀ ਦਾ ਜਿਆਦਾ ਖਪਤ ਵਾਲੀ ਝੋਨੇ ਦੀ ਫਸਲ ਤੋਂ ਛੁਟਕਾਰਾ ਦਵਾਉਣ ਲਈ ਕਿਸਾਨਾਂ ਨੂੰ ਬਦਲ ਵਿਚ ਫਸਲਾਂ ਦੀ ਲਾਗਤ ਤੇ ਪਾੜੇ ਨੂੰ ਪੂਰਾ ਕਰਨ ਲਈ ਗੈਪ ਫੰਡਿੰਗ ਵਜੋਂ 15000 ਪ੍ਰਤੀ ਏਕੜ ਦੇਣ ਦੀ ਮੰਗ ਕੀਤੀ ਖੁੱਡੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਤੇਜੀ ਨਾਲ ਘਟ ਰਿਹਾ ਅਤੇ ਜਲਵਾਯੂ ਤਬਦੀਲੀ ਚਿੰਤਾ ਦਾ ਮੁੱਖ ਵਿਸ਼ਾ ਜਿੱਥੇ ਹੱਲ ਲਈ ਫਸਲੀ ਵਿਭਿੰਨਤਾ ਸਕੀਮ ਤਹਿਤ ਵੱਧ ਤੋਂ ਵੱਧ ਰਕਬੇ ਨੂੰ ਝੋਨੇ ਮੱਕੀ ਕਪਾਹ ਸਾਉਣੀ ਸੀਜ਼ਨ ਦੀਆ ਦਾਲਾਂ ਅਤੇ ਤੇਲ ਬੀਜ ਵਾਲੀਆਂ ਫਸਲਾਂ ਆਦਿ ਕਾਸ਼ਤ ਹੇਠਾਂ ਲਿਆਉਣ ਦੀ ਲੋੜ ਹੈ ਤਾਂ ਜੋ ਕਿਸਾਨਾਂ ਨੂੰ ਝੋਨੇ ਦੇ ਬਰਾਬਰ ਮੁਨਾਫਾ ਮਿਲ ਸਕੇ ਖੁੱਡੀਆ ਨੇ ਕਿਹਾ ਕਿ ਕਿਸਾਨ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹੁੰਦੇ ਹਨ ਤਾਂ ਉਹਨਾਂ ਨੂੰ ਤਿੰਨ 4000 ਪ੍ਰਤੀ ਏਕੜ ਦਾ ਵਾਧੂ ਖਰਚਾ ਝੱਲਣਾ ਪੈਂਦਾ ਇਸ ਲਈ ਕੇਂਦਰ ਸਰਕਾਰ ਅਜਿਹੀ ਸਥਿਤੀ ਵਿੱਚ ਉਹਨਾਂ ਨੂੰ ਪਰਾਲੀ ਦੇ ਵਿਗਿਆਨਿਕ ਢੰਗ ਨਾਲ ਪ੍ਰਬੰਧਨ ਲਈ 2500 ਰੁਪਏ ਪ੍ਰਤੀ ਏਕੜ ਜਿਸ ਵਿਚ ਕੇਂਦਰ 2000 ਸੂਬਾ ਸਰਕਾਰ 500 ਪ੍ਰਤੀ ਏਕੜ ਵਿੱਤੀ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ।

13ਵੇਂ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਡਾਕਟਰ ਮਨਮੋਹਨ ਸਿੰਘ ਨੂੰ ਪੰਥ ਰਤਨ ਦੇਣ ਦੀ ਮੰਗ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਬੜਿੰਗ ਨੇ ਦੇਸ਼ ਦੇ 13ਵੇਂ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਡਾਕਟਰ ਮਨਮੋਹਨ ਸਿੰਘ ਨੂੰ ਪੰਥ ਰਤਨ ਦੇਣ ਦੀ ਮੰਗ ਕਰਦੇ ਹੋਏ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖਿਆ ਰਾਜਾ ਪੜਿੰਗ ਨੇ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਨੇ ਵਿਸ਼ਵ ਪੱਧਰ ਤੇ ਸਿੱਖ ਭਾਈਚਾਰੇ ਨੂੰ ਵੱਖਰੀ ਪਛਾਣ ਦਵਾਈ ਹੈ ਮਰਹੂਮ ਡਾਕਟਰ ਮਨਮੋਹਨ ਸਿੰਘ ਵਲੋਂ ਦੇਸ਼ ਪ੍ਰਤੀ ਲੈ ਗਏ ਲੋਕ ਪੱਖੀ ਫੈਸਲੇ ਆਉਣ ਵਾਲੀਆਂ ਪੀੜੀਆਂ ਲਈ ਚਾਨਣ ਮੁਨਾਰੇ ਦਾ ਕੰਮ ਕਰਨਗੇ। ਪੰਜਾਬ ਵਿੱਚ ਅਜ ਨਵੀ ਸਿਆਸੀਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਜਿਸ ਦੀ ਕਈ
ਦਿਨਾਂ ਤੋਂ ਚਰਚਾ ਸੀ ਆਓ ਪੂਰੀ ਖਬਰ ਪੜਦੇ ਹਾਂ ਕਿ
ਫਰੀਦਕੋਟ ਤੋਂ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਡਿਬਰੂਗੜ੍ਹ ਜੇਲ ਵਿੱਚੋਂ ਬੰਦ ਸ਼੍ਰੀ ਖਡੂਰ ਸਾਹਿਬ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਸਮੇਤ ਹੋਰ ਪੰਥਕ ਆਗੂਆਂ ਨੇ ਨਵੀਂ ਸਿਆਸੀ ਪਾਰਟੀ ਦੇ ਨਾਂ ਦਾ ਐਲਾਨ ਕਰ ਦਿੱਤਾ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਐਲਾਨ ਕੀਤਾ ਕਿ ਉਹਨਾਂ ਦੀ ਨਵੀਂ ਪਾਰਟੀ ਦਾ ਨਾਂ ਸ਼੍ਰੋਮਣੀ ਅਕਾਲੀ ਦਲ ਆਨੰਦਪੁਰ ਸਾਹਿਬ ਹੋਵੇਗਾ ਜਿਸ ਦਾ ਰਸਮੀ ਐਲਾਨ 14 ਜਨਵਰੀ ਨੂੰ ਮੁਕਤਸਰ ਵਿਖੇ ਮਾਘੀ ਮੇਲੇ ਦੌਰਾਨ ਹੋਣ ਵਾਲੀ ਪੰਥ ਬਚਾਓ ਪੰਜਾਬ ਬਚਾਓ ਕਾਨਫਰੰਸ ਵਿੱਚ ਕੀਤਾ ਜਾਵੇਗਾ। ਫਰੀਦਕੋਟ ਜਿਲ੍ਹੇ ਦੇ ਕੋਟਕਪੂਰਾ ਦੇ ਗੁਰਦੁਆਰਾ ਪਾਤਸ਼ਾਹੀ ਦਸਵੀਂ ਵਿਖੇ ਪਹੁੰਚੇ ਫਰੀਦਕੋਟ ਦੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਵਰਕਰਾਂ ਤੇ ਸਮਰਥਕਾਂ ਨਾਲ ਮੀਟਿੰਗ ਕਰਕੇ ਮਾਘੀ ਮੇਲੇ ਤੇ ਹੋਣ ਵਾਲੀ ਕਾਨਫਰੰਸ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਸਾਰਿਆਂ ਨੂੰ ਨਵੀਂ ਪਾਰਟੀ ਨਾਲ ਜੁੜਨ ਦਾ ਸੱਦਾ ਦਿੱਤਾ। ਕੋਟਕਪੂਰੇ ਚ ਮੀਟਿੰਗ ਤੋਂ ਬਾਅਦ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਉਹਨਾਂ ਦੀ ਨਵੀਂ ਪਾਰਟੀ ਦਾ ਨਾਂ ਸ਼੍ਰੋਮਣੀ ਅਕਾਲੀ ਦਲ ਅਨੰਦਪੁਰ ਸਾਹਿਬ ਹੋਵੇਗਾ ਜਿਸ ਵਿੱਚ ਸੂਬੇ ਭਰ ਤੋਂ ਸੰਪਰਦਾਈ ਅਤੇ ਚੰਗੇ ਕਿਰਦਾਰ ਵਾਲੇ ਲੋਕ ਸ਼ਾਮਿਲ ਹੋਣਗੇ ਜੋ ਪੰਜਾਬ ਨੂੰ ਬਚਾਉਣ ਚਾਹੁੰਦੇ ਹਨ ਉਹਨਾਂ ਕਿਹਾ ਕਿ ਉਹਨਾਂ ਦੀ ਪਾਰਟੀ ਰਾਜਾਂ ਨੂੰ ਵੱਧ ਅਧਿਕਾਰ ਦੇਣ ਲਈ ਸਿਆਸੀ ਤੌਰ ਤੇ ਲੜੇਗੀ ਉਹਨਾਂ ਨੇ ਇਹ ਵੀ ਕਿਹਾ ਕਿ ਅਜੋਕੇ ਸਮੇਂ ਵਿੱਚ ਪੰਜਾਬ ਨੂੰ ਬਚਾਉਣ ਲਈ ਨਵੀਂ ਸਿਆਸੀ ਪਾਰਟੀ ਦਾ ਗਠਨ ਜਰੂਰੀ ਹੋ ਗਿਆ ਹੈ ਅਤੇ ਖੰਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਤੇ ਉਹਨਾਂ ਦੇ ਪਰਿਵਾਰ ਦੇ ਸਹਿਯੋਗ ਨਾਲ ਇਸ ਨਵੀਂ ਸਿਆਸੀ ਪਾਰਟੀ ਰਾਹੀਂ ਪੰਜਾਬ ਨੂੰ ਬਚਾਉਣ ਲਈ ਉਪਰਾਲੇ ਕੀਤੇ ਜਾਣਗੇ।

ਪੰਜਾਬ ਦੇ ਕਾਂਗਰਸੀਆਂ ਦਾ ਅਰਵਿੰਦ ਕੇਜਰੀਵਾਲ ਖਿਲਾਫ ਪ੍ਰਦਰਸ਼ਨ
ਪੰਜਾਬ ਦੇ ਕਾਂਗਰਸੀ ਅਰਵਿੰਦ ਕੇਜਰੀਵਾਲ ਖਿਲਾਫ ਪਰਦਰਸ਼ਨ ਕਰਕੇ ਆਏ ਪੂਰੀ ਖਬਰ ਪੜਦੇ ਹਾਂ ਪੰਜਾਬ ਦੀ ਕਾਂਗਰਸ ਇਕਾਈ ਨੇ ਅਜ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਦਿੱਲੀ ਚ ਸੱਤਾਧਾਰੀ ਆਮ ਆਦਮੀ ਪਾਰਟੀ ਖਿਲਾਫ ਪਰਦਰਸ਼ਨ ਕੀਤਾ। ਉਹਨਾਂ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਫਰਵਰੀ 2025 ਵਿੱਚ ਹੋਣ ਜਾ ਰਹੀਆਂ ਹਨ ਤੁਸੀਂ ਹੁਣ ਤੱਕ ਔਰਤਾਂ ਨੂੰ 2100 ਰੁਪਏ ਨਹੀਂ ਦਿੱਤੇ ਸਾਨੂੰ ਪੰਜਾਬ ਵਿੱਚ ਔਰਤਾਂ ਨੂੰ ਵਾਅਦੇ ਮੁਤਾਬਕ ਤਿੰਨਾਂ ਸਾਲਾਂ ਲਈ ਇੱਕ ਹਜਾਰ ਰੁਪਏ ਨਹੀਂ ਦਿੱਤੇ । ਇੱਥੇ 92 ਸੀਟਾਂ ਹਨ ਅਤੇ ਕੋਈ ਪਾਬੰਦੀ ਨਹੀਂ ਵੜਿੰਗ ਨੇ ਕਿਹਾ ਕਿ ਇੱਥੇ ਤੁਸੀਂ ਸ਼ਿਕਾਇਤ ਕਰ ਰਹੇ ਹੋ ਤੇ ਐਲ ਜੀ ਹਰ ਕੰਮ ਵਿੱਚ ਰੁਕਾਵਟ ਬਣ ਰਿਹਾ ਪਰ ਪੰਜਾਬ ਸੂਬੇ ਵਿੱਚ ਅਜਿਹੀ ਸਥਿਤੀ ਨਹੀਂ ਕੇਜਰੀਵਾਲ ਤੇ ਵਰ੍ਹਦਿਆ ਵੜਿੰਗ ਨੇ ਕਿਹਾ ਕਿ ਤੁਸੀਂ ਕਈ ਵਾਅਦੇ ਕੀਤੇ ਸਨ ਜੇ ਪੂਰੇ ਨਹੀਂ ਹੋ ਸਕੇ ਜਿਸ ਵਿੱਚ 2500 ਰੁਪਏ ਦੀ ਪੈਨਸ਼ਨ ਨਸ਼ਾ ਮੁਕਤ ਪੰਜਾਬ ਆਦਿ ਵੀ ਸ਼ਾਮਿਲ ਹਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਕੇਜਰੀਵਾਲ ਦੀ ਦਿੱਲੀ ਸਥਿਤ ਰਹਾਇਸ਼ ਅੱਗੇ ਔਰਤਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਇੱਕ ਔਰਤ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅਸੀਂ ਅੰਮ੍ਰਿਤਸਰ ਤੋਂ ਇੱਥੇ ਆਪਣੇ ਮਾਮਲੇ ਨੂੰ ਅੱਗੇ ਰੱਖਣ ਲਈ ਆਏ ਹਾਂ। ਦਿੱਲੀ ਦੀਆਂ ਔਰਤਾਂ ਨਾਲ ਧੋਖਾ ਨਾ ਕਰੋ ਜਿਵੇਂ ਤੁਸੀਂ ਪੰਜਾਬ ਦੀਆਂ ਔਰਤਾਂ ਨਾਲ ਕੀਤਾ ਦਿੱਲੀ ਦੀਆਂ ਔਰਤਾਂ ਨਾਲ 2100 ਦਾ ਵਾਅਦਾ ਨਾ ਕਰੋ ਪ੍ਰਦਰਸ਼ਨਕਾਰੀਆਂ ਨੇ ਆਪ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਹਰ ਔਰਤ ਨੂੰ ਇਕ ਹਜਾਰ ਰੁਪਏ ਪ੍ਰਤੀ ਮਹੀਨਾ ਦੇਣ ਦੇ ਵਾਅਦੇ ਤੋਂ ਪਿੱਛੇ ਹਟਣ ਦਾ ਦੋਸ਼ ਲਾਇਆ। ਜੇਕਰ ਕਿ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਫਰਵਰੀ ਵਿੱਚ ਹੋਣ ਜਾ ਰਹੀਆਂ ਹਨ ਹਾਲਾਂਕਿ ਚੋਣ ਕਮਿਸ਼ਨ ਨੇ ਅਜੇ ਤੱਕ ਤਾਰੀਕਾਂ ਦਾ ਐਲਾਨ ਨਹੀਂ ਕੀਤਾ। ਦਿੱਲੀ ਵਿੱਚ ਕਾਂਗਰਸ ਲਗਭਗ 15 ਸਾਲਾਂ ਤੋਂ ਸਤਾ ਵਿੱਚ ਰਹੀ ਕਾਂਗਰਸ ਨੇ ਦੋ ਵਿਧਾਨ ਸਭਾ ਚੋਣਾਂ ਵਿੱਚ ਮਾੜਾ ਪ੍ਰਦਰਸ਼ਨ ਕੀਤਾ ਇੱਕ ਵੀ ਸੀਟ ਜਿੱਤਣ ਵਿੱਚ ਅਸਫਲ ਰਹੀ 2020 ਦੀਆਂ ਵਿਧਾਨ ਸਭਾ ਚੋਣਾਂ ਚ ਆਪ ਨੇ 70 ਤੋਂ 62 ਸੀਟਾਂ ਹਾਸਲ ਕੀਤੀਆਂ ਭਾਜਪਾ ਨੇ 8 ਸੀਟਾਂ ਹਾਸਿਲ ਕੀਤੀਆਂ। ਹੁਣ ਦਿੱਲੀ ਦੇ ਲੋਕ ਕਿਸ ਨੂੰ ਚੁਣਨਗੇ ਆਉਣ ਵਾਲਾ ਸਮਾਂ ਦਸੇਗਾ।

Related Post

Leave a Reply

Your email address will not be published. Required fields are marked *