ਭਰਤੀ ਅਕਾਲ ਤਖਤ ਸਾਹਿਬ ਵੱਲੋਂ ਗਠਤ ਕੀਤੀ ਸੱਤ ਮੈਂਬਰੀ ਕਮੇਟੀ ਦੁਆਰਾ ਹੀ ਹੋਵੇਗੀ
ਨਰਾਜ਼ ਅਕਾਲੀ ਆਗੂਆਂ ਦੇ ਵਫਦ ਵੱਲੋਂ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਥੇਦਾਰ ਸਾਹਿਬ ਨੇ ਵਫਦ ਨੂੰ ਭਰੋਸਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਅਕਾਲ ਤਖਤ ਸਾਹਿਬ ਵੱਲੋਂ ਗਠਤ ਕੀਤੀ ਸੱਤ ਮੈਂਬਰੀ ਕਮੇਟੀ ਦੁਆਰਾ ਹੀ ਹੋਵੇਗੀ। ਵਫ਼ਦ ਵਿੱਚ ਸ਼ਾਮਿਲ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜਥੇਦਾਰ ਸੰਤਾ ਸਿੰਘ ਉਮੈਦਪੁਰੀ ਤੇ ਭਾਈ ਮਨਜੀਤ ਸਿੰਘ ਭੂਰਾ ਕੋਹਨਾ ਨੇ ਕਿਹਾ ਕਿ ਉਹਨਾਂ ਨੇ ਜਥੇਦਾਰ ਨੂੰ ਅਪੀਲ ਕੀਤੀ ਕਿ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੁਕਮਨਾਮਿਆਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।
