Breaking
Sat. Aug 8th, 2026

ਰੇਲਵੇ ਦੇਵੇਗਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ, ਜ਼ਖ਼ਮੀਆਂ ਨੂੰ 2.5 ਲੱਖ

ਮਹਾਂ ਕੁੰਭ ਜਾਣ ਵਾਲੇ ਯਾਤਰੀਆਂ ਨਾਲ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਮਚੀ ਭੱਗਦੜ, 18 ਜਣਿਆਂ ਨਾਲ ਵਾਪਰਿਆ ਭਾਣਾ।

ਰੇਲਵੇ ਨੇ ਨਵੀਂ ਦਿੱਲੀ ਰੇਲਵੇ ਸਟੇਸ਼ਨ ਤੇ ਮੱਚੀ ਭਾਜੜ ਦੀ ਘਟਨਾ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਰੇਲਵੇ ਨੇ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਹਦੇ ਨਾਲ ਹੀ ਗੰਭੀਰ ਜ਼ਖਮੀਆਂ ਨੂੰ ਢਾਈ ਲੱਖ ਰੁਪਏ ਅਤੇ ਮਾਮੂਲੀ ਹੋਏ ਜ਼ਖਮੀਆਂ ਨੂੰ ਇੱਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਨਵੀ ਦਿੱਲੀ ਦੇ ਰੇਲਵੇ ਸਟੇਸ਼ਨ ਤੇ ਭਾਜੜ ਵਿੱਚ ਹੁਣ ਤੱਕ 18 ਲੋਕਾਂ ਦੀ ਮੌਤ ਹੋ ਜਾਣ ਦੀ ਖਬਰ ਹੈ।

Related Post

Leave a Reply

Your email address will not be published. Required fields are marked *