Breaking
Sat. Nov 1st, 2025

ਐਡਵੋਕੇਟ ਧਾਮੀ ਦੇ ਅਸਤੀਫ਼ੇ ਤੇ ਗਿਆਨੀ ਹਰਪ੍ਰੀਤ ਸਿੰਘ ਦਾ ਪ੍ਰਤੀਕਰਮ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਅਚਾਨਕ ਆਪਣੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਅੱਜ ਇੱਥੇ ਕਾਹਲੀ ਨਾਲ ਬੁਲਾਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਦਿਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿਮ ਕਮੇਟੀ ਦੀ ਇਕੱਤਰਤਾ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਫਾਰਗ ਕਰਨ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਫੇਸਬੁੱਕ ਤੇ ਪਾਈ ਪੋਸਟ ਵਿੱਚ ਇਸ ਕਾਰਵਾਈ ਨੂੰ ਨਿੰਦਣਯੋਗ ਤੇ ਮੰਦਭਾਗਾ ਕਰਾਰ ਦਿੱਤਾ ਸੀ। ਇਸ ਤੋਂ ਬਾਅਦ ਮੈਂ ਨੈਤਿਕ ਤੌਰ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਅੰਤ੍ਰਿੰਗ ਕਮੇਟੀ ਨੂੰ ਦੇ ਦਿੱਤਾ ਹੈ। ਇਹਦੇ ਨਾਲ ਹੀ ਐਡਵੋਕੇਟ ਧਾਮੀ ਨੇ ਇਹ ਵੀ ਐਲਾਨ ਕੀਤਾ ਹੈ ਕਿ ਜਥੇਦਾਰ ਅਕਾਲ ਤਖਤ ਸਾਹਿਬ ਵੱਲੋਂ ਅਕਾਲੀ ਦਲ ਮੈਂਬਰਸ਼ਿਪ ਦੀ ਭਰਤੀ ਸੰਬੰਧੀ ਜੋ ਸੱਤ ਮੈਂਬਰੀ ਕਮੇਟੀ ਦਾ ਉਹਨਾਂ ਨੂੰ ਮੁੱਖੀ ਬਣਾਇਆ ਗਿਆ ਸੀ ਉਹ ਉਸ ਤੋਂ ਵੀ ਜਥੇਦਾਰ ਸਾਹਿਬ ਨੂੰ ਅਸਤੀਫਾ ਭੇਜ ਰਹੇ ਹਨ। ਇਸ ਮੌਕੇ ਉਹਨਾਂ ਨੇ ਪੱਤਰਕਾਰਾਂ ਦਾ ਕਿਸੇ ਵੀ ਸਵਾਲ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ।

ਐਡਵੋਕੇਟ ਧਾਮੀ ਦੇ ਅਸਤੀਫ਼ੇ ਤੇ ਗਿਆਨੀ ਹਰਪ੍ਰੀਤ ਸਿੰਘ ਦਾ ਪ੍ਰਤੀਕਰਮ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਤੇ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਏ ‘ਤੇ ਕਿਹਾ ਹੈ ਕਿ ਸਰਦਾਰ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਦੁੱਖ ਦਾਇਕ। ਸ਼੍ਰੋਮਣੀ ਅਕਾਲੀ ਦਲ ਵਿੱਚ ਪੰਥਕ ਪ੍ਰੰਪਰਾਵਾਂ ਤੇ ਮਰਿਆਦਾ ਦੀ ਜਾਣਕਾਰੀ ਤੋਂ ਸੱਖਣੇ ਪੰਜ ਸੱਤ ਕੁ ਨੇਤਾਵਾਂ ਵੱਲੋਂ ਆਪਣੀਆਂ ਨਿੱਜੀ ਲਾਲਸਾਵਾਂ ਦੀ ਪੂਰਤੀ ਹਿੱਤ ਇੱਕ ਵਿਅਕਤੀ ਵਿਸ਼ੇਸ਼ ਦੀ ਰਾਜਨੀਤੀ ਨੂੰ ਜਿੰਦਾ ਰੱਖਣ ਲਈ ਪੰਥਕ ਸੰਸਥਾਵਾਂ ਨੂੰ ਪੇਤਲਾ ਕੀਤਾ ਜਾ ਰਿਹਾ ਹੈ। ਪੰਥਕ ਸੋਚ ਦੀ ਤਰਜ਼ਮਾਨੀ ਕਰਨ ਵਾਲਿਆਂ ਨੂੰ ਜਲੀਲ ਕਰਕੇ ਬਾਹਰ ਦਾ ਰਸਤਾ ਵਿਖਾਇਆ ਜਾ ਰਿਹਾ ਹੈ ਜਾਂ ਫਿਰ ਦਬਾਅ ਹੀ ਇਸ ਤਰ੍ਹਾਂ ਬਣਾਇਆ ਜਾਂਦਾ ਹੈ ਕਿ ਬੰਦਾ ਖੁਦ ਲਾਂਭੇ ਹੋਣ ਲਈ ਮਜਬੂਰ ਹੋ ਜਾਂਦਾ ਹੈ। ਹੇ ਅਕਾਲ ਪੁਰਖ ਜੀ! ਆਪਣੀਆਂ ਗੁਰੂ ਪੰਥ ਦੀਆਂ ਸੰਸਥਾਵਾਂ ਤੇ ਮਿਹਰ ਭਰਿਆ ਹੱਥ ਰੱਖੋ।

Related Post

Leave a Reply

Your email address will not be published. Required fields are marked *