ਨਵੀਂ ਦਿੱਲੀ 25 ਫਰਵਰੀ 2025- ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਉਸ ਨੂੰ 1 ਨਵੰਬਰ 1984 ਨੂੰ ਸਰਸਵਤੀ ਬਿਹਾਰ ਇਲਾਕੇ ਵਿੱਚ ਪਿਓ-ਪੁੱਤਰ ਦੀ ਹੱਤਿਆ ਨਾਲ ਸੰਬੰਧਿਤ ਇਕ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਨੂੰ 12 ਫਰਵਰੀ ਨੂੰ ਦੰਗੇ, ਗੈਰ ਕਾਨੂੰਨੀ ਇਕੱਠ ਅਤੇ ਕਤਲ ਆਦਿ ਸੰਬੰਧਿਤ ਧਰਾਵਾਂ ਤਹਿਤ ਦੋਸ਼ੀ ਠਹਿਰਾਇਆ ਗਿਆ ਸੀ।
