ਜੰਡਿਆਲਾ ਮੰਜਕੀ , 6 ਮਾਰਚ 2025- ਵਾਈਸ ਚਾਂਸਲਰ ਪ੍ਰੋਫੈਸਰ ਡਾਕਟਰ ਕਰਮਜੀਤ ਸਿੰਘ ਦੀ ਯੋਗ ਰਹਿਨੁਮਾਈ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧਾਂ ਹੇਠ ਚਲਾਏ ਜਾ ਰਹੇ ਗੁਰੂ ਗੋਬਿੰਦ ਸਿੰਘ ਜੀ ਯੂਨੀਵਰਸਿਟੀ ਕਾਲਜ, ਜੰਡਿਆਲਾ (ਜਲੰਧਰ) ਵਿਖੇ ਡਾ. ਜਗਸੀਰ ਸਿੰਘ ਬਰਾੜ ਨੇ ਇੰਚਾਰਜ ਵਜੋਂ ਐਡੀਸ਼ਨਲ ਚਾਰਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਡਾਕਟਰ ਜਗਸੀਰ ਸਿੰਘ ਬਰਾੜ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਮਿੱਠੜਾ ਵਿਖੇ ਇੰਚਾਰਜ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਪ੍ਰਬੰਧਕਾਂ ਨੇ ਉਹਨਾਂ ਦੀ ਵਿੱਦਿਅਕ ਯੋਗਤਾ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਨੂੰ ਦੇਖਦੇ ਹੋਏ ਉਹਨਾਂ ਨੂੰ ਇਹ ਨਵੀਂ ਜ਼ਿੰਮੇਦਾਰੀ ਸੌਂਪੀ ਹੈ। ਅਹੁਦੇ ਦੀ ਜ਼ਿੰਮੇਵਾਰੀ ਸੰਭਾਲਦੇ ਹੋਏ। ਡਾਕਟਰ ਜਗਸੀਰ ਸਿੰਘ ਬਰਾੜ ਨੇ ਯੂਨੀਵਰਸਿਟੀ ਅਧਿਕਾਰੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਆਪਣੇ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਸੰਸਥਾ ਦੇ ਹਿੱਤ ‘ਚ ਉੱਚ ਸਿਖਿਆ ਦੇ ਵਿਕਾਸ ਲਈ ਆਪਣੀ ਪੂਰੀ ਯੋਗਤਾ ਨਾਲ ਯੋਗਦਾਨ ਦੇਣ ਦੀ ਗੱਲ ਕਹੀ।
ਇਸ ਮੌਕੇ ‘ਤੇ ਸੰਬੰਧਿਤ ਸੰਸਥਾ ਦੇ ਅਧਿਆਪਕ ਸਾਹਿਬਾਨ ਵੀ ਮੌਜੂਦ ਸਨ, ਜਿਨ੍ਹਾਂ ਨੇ ਡਾਕਟਰ ਜਗਸੀਰ ਸਿੰਘ ਬਰਾੜ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ‘ਤੇ ਵਧਾਈ ਦਿੱਤੀ।
ਜੰਡਿਆਲਾ ਕਾਲਜ ਦੇ ਨਵੇਂ ਇੰਚਾਰਜ ਡਾਕਟਰ ਬਰਾੜ ਨੇ ਚਾਰਜ ਸੰਭਾਲਿਆ
