ਪਟਿਆਲਾ ‘ਚ 12 ਪੁਲਿਸ ਮੁਲਾਜ਼ਮ ਮੁਅੱਤਲ, ਕਰਨਲ ਤੇ ਉਸ ਦੇ ਪੁੱਤਰ ‘ਤੇ ਹਮਲਾ ਕਰਨ ਦਾ ਸੀ ਮਾਮਲਾ
12 ਮਾਰਚ ਦੀ ਰਾਤ ਨੂੰ ਰਜਿੰਦਰਾ ਹਸਪਤਾਲ ਦੇ ਸਾਹਮਣੇ ਕਰਨਲ ਤੇ ਪੁਲਿਸ ਮੁਲਾਜ਼ਮਾਂ ਵਿਚਕਾਰ ਹੋਈ ਝੜਪ ਦੇ ਮਾਮਲੇ ਚ ਐਸਐਸਪੀ ਪਟਿਆਲਾ ਨੇ 12 ਪੁਲਿਸ ਨੂੰ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ। ਜਿਸ ਵਿੱਚ ਇੰਸਪੈਕਟਰ, ਥਾਣੇਦਾਰ ਤੇ ਹੌਲਦਾਰ ਸਮੇਤ 12 ਪੁਲਿਸ ਮੁਲਾਜ਼ਮ ਸ਼ਾਮਿਲ ਹਨ। ਇਸਦੀ ਪੁਸ਼ਟੀ ਕਰਦਿਆਂ ਐਸਐਸਪੀ ਡਾਕਟਰ ਨਾਨਕ ਸਿੰਘ ਨੇ ਦੱਸਿਆ ਕਿ ਪਟਿਆਲਾ ਪੁਲਿਸ ਭਾਰਤੀ ਫੌਜ ਦਾ ਬਹੁਤ ਸਤਿਕਾਰ ਕਰਦੀ ਹੈ। ਇਹ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ ਜਿਹੜੀ ਕਿ ਅੱਗੇ ਤੋਂ ਨਹੀਂ ਵਾਪਰੇਗੀ। ਉਹਨਾਂ ਨੇ ਕਿਹਾ ਕਿ ਮੁਅੱਤਲ ਕੀਤੇ ਪੁਲਿਸ ਮੁਲਾਜ਼ਮਾਂ ਖਿਲਾਫ ਵਿਭਾਗ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਕੇਸ ਦੀ ਪੜਤਾਲ ਕੀਤੀ ਜਾ ਰਹੀ ਹੈ ਤੇ ਜਾਂਚ ਦੌਰਾਨ ਜਿਹੜਾ ਵਿਅਕਤੀ ਇਸ ਵਿੱਚ ਦੋਸ਼ੀ ਪਾਇਆ ਗਿਆ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
