Breaking
Sun. Nov 9th, 2025

ਪੰਜਾਬ ਸਰਕਾਰ ਵੱਲੋਂ ਪਾਬੰਦੀਸ਼ੁਦਾ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਅਤੇ ਪੂਸਾ 44 ਦੀ ਬਿਜਾਈ ਨਾ ਕੀਤੀ ਜਾਵੇ -ਮੁੱਖਖੇਤੀਬਾੜੀਅਫ਼ਸਰ

ਜਲੰਧਰ, 9 ਅਪ੍ਰੈਲ 2025 -: ਮੁੱਖ ਖੇਤੀਬਾੜੀ ਅਫ਼ਸਰ ਡਾ. ਰਣਧੀਰ ਸਿੰਘ ਠਾਕੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਲਈ ਵੱਧ ਸਮਾਂ ਲੈ ਕੇ ਪੱਕਣ ਵਾਲੀਆਂ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਅਤੇ ਪੂਸਾ 44 ਦੀ ਬਿਜਾਈ ’ਤੇ ਪਾਬੰਦੀ ਲਗਾਈ ਹੋਈ ਹੈ। ਉਨ੍ਹਾਂ ਬੀਜ ਵਿਕਰੇਤਾਵਾਂ ਨੂੰ ਕਿਹਾ ਕਿ ਕੋਈ ਵੀ ਵਿਕਰੇਤਾ ਝੋਨੇ ਦੀਆਂ ਗੈਰ ਪ੍ਰਮਾਣਿਤ ਕਿਸਮਾਂ ਦੇ ਬੀਜ ਦੀ ਵਿਕਰੀ ਨਾ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਬੀਜ ਵਿਕਰੇਤਾ ਪਾਬੰਦੀਸ਼ੁਦਾ ਕਿਸਮਾਂ ਦੀ ਵਿਕਰੀ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੁੱਖ ਖੇਤੀਬਾੜੀ ਅਫ਼ਸਰ ਨੇ ਅੱਗੇ ਦੱਸਿਆ ਕਿ ਹਾਈਬ੍ਰਿਡ ਕਿਸਮਾਂ ਨੂੰ ਬਿਮਾਰੀਆਂ ਕੀੜੇ ਜਿਵੇਂ ਤਣੇ ਦੁਆਲੇ ਝੁਲਸ ਰੋਗ ਅਤੇ ਕਾਲਾ ਮੱਛਰ ਜ਼ਿਆਦਾ ਪ੍ਰਭਾਵਿਤ ਕਰਦਾ ਹੈ ਅਤੇ ਡਿੱਗਦੀਆਂ ਵੀ ਜ਼ਿਆਦਾ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਿਸਮਾਂ ਦੇ ਬੀਜ ਮਹਿੰਗੇ ਹੋਣ ਕਾਰਨ ਖੇਤੀ ਲਾਗਤ ਖਰਚੇ ਵਧਦੇ ਹਨ, ਜਦਕਿ ਪੈਦਾਵਾਰ ਅਤੇ ਆਮਦਨ ਪ੍ਰਮਾਣਤ ਕਿਸਮਾਂ ਜਿੰਨੀ ਹੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਪੂਸਾ 44 ਕਿਸਮ ਪੱਕਣ ਵਿਚ ਲੰਮਾ ਸਮਾਂ ਲੈਂਦੀ ਹੈ, ਜਿਸ ਕਾਰਨ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਵਿਚ ਆ ਰਹੀ ਗਿਰਾਵਟ ਵਿਚ ਤੇਜ਼ੀ ਆਉਂਦੀ ਹੈ।
ਉਨ੍ਹਾਂ ਬੀਜ ਡਿਸਟ੍ਰੀਬਿਊਟਰਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਸਾਉਣੀ-2025 ਦੌਰਾਨ ਕਿਸੇ ਵੀ ਗੈਰ ਪ੍ਰਮਾਣਿਤ ਬੀਜ, ਜੋ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾਂ ਵੱਲੋਂ ਸਿਫਾਰਸ਼ ਨਾ ਕੀਤੇ ਗਏ ਹੋਣ, ਦੀ ਵਿਕਰੀ ਨਾ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਸਮੂਹ ਬਲਾਕ ਖੇਤੀਬਾੜੀ ਅਫਸਰਾਂ ਨੂੰ ਨਿਰਦੇਸ਼ ਦਿੱਤੇ ਕਿ ਰੋਜ਼ਾਨਾ ਦੋ ਜਾਗਰੂਕਤਾ ਕੈਂਪ ਲਗਾਕੇ ਕਿਸਾਨਾਂ ਨੂੰ ਗੈਰ ਪ੍ਰਮਾਣਿਤ ਬੀਜ ਨਾ ਖਰੀਦਣ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਸਿਫਾਰਸ਼ ਕਿਸਮਾਂ ਹੀ ਬੀਜਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਕਰਨ ਵਿੱਚ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਮੂਹ ਅਫ਼ਸਰਾਂ ਨੂੰ ਕੈਂਪਾਂ ਦੌਰਾਨ ਕਿਸਾਨਾਂ ਨੂੰ ਝੋਨੇ ਹੇਠ ਰਕਬਾ ਘਟਾ ਕੇ ਮੱਕੀ ਹੇਠ ਰਕਬਾ ਵਧਾਉਣ ਲਈ ਉਤਸ਼ਾਹਿਤ ਕਰਨ ਲਈ ਵੀ ਕਿਹਾ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਇਆ ਜਾ ਸਕੇ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਸ਼ਿਫਾਰਿਸ਼ ਕੀਤੀਆਂ ਝੋਨੇ ਦੀਆਂ ਕਿਸਮਾਂ ਦੀ ਹੀ ਬਿਜਾਈ ਕੀਤੀ ਜਾਵੇ ਅਤੇ ਬੀਜਾਂ ਦੀ ਖ਼ਰੀਦ ਸਮੇਂ ਡੀਲਰ ਤੋਂ ਪੱਕਾ ਬਿੱਲ ਜ਼ਰੂਰ ਲਿਆ ਜਾਵੇ।

Related Post

Leave a Reply

Your email address will not be published. Required fields are marked *