Breaking
Sat. Nov 8th, 2025

90 ਦਿਨਾਂ ਦੇ ਅੰਦਰ-ਅੰਦਰ ਚਲਾਨ ਦਾ ਭੁਗਤਾਨ ਨਾ ਕਰਨ ’ਤੇ ਵਹੀਕਲ ਹੋਣਗੇ ਬਲੈਕ ਲਿਸਟ- ਅਮਨਪਾਲ ਸਿੰਘ

ਬਲੈਕ ਲਿਸਟ ਹੋਣ ਉਪਰੰਤ ਸਰਕਾਰੀ ਸੇਵਾ ਜਿਵੇਂ ਬੀਮਾ, ਪ੍ਰਦੂਸ਼ਣ, ਰਜਿਸਟਰੇਸ਼ਨ ਆਦਿ ਦਾ ਨਹੀਂ ਮਿਲੇਗਾ ਲਾਭ

ਜਲੰਧਰ, 11 ਅਪ੍ਰੈਲ 2025-ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ, ਜਲੰਧਰ ਅਮਨਪਾਲ ਸਿੰਘ ਨੇ ਦੱਸਿਆ ਕਿ ਸੂਬੇ ਅੰਦਰ ਮੋਟਰ ਵਹੀਕਲ ਐਕਟ 1988 ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੀਤੇ ਜਾਂਦੇ ਹਨ ਅਤੇ ਜੇਕਰ ਸੈਂਟਰਲ ਮੋਟਰ ਵਹੀਕਲ ਰੂਲਜ਼ 1989 ਦੇ ਅਧੀਨ ਰੂਲ 167 ਦੇ ਤਹਿਤ 90 ਦਿਨਾਂ ਦੇ ਅੰਦਰ-ਅੰਦਰ ਚਲਾਨ ਦਾ ਭੁਗਤਾਨ ਨਹੀਂ ਕੀਤਾ ਜਾਂਦਾ ਤਾਂ ਵਿਭਾਗ ਵਲੋਂ ਸਬੰਧਿਤ ਵਹੀਕਲਾਂ ਨੂੰ ਬਲੈਕ ਲਿਸਟ ਕਰ ਦਿੱਤਾ ਜਾਂਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਵਾਹਨ ਬਲੈਕ ਲਿਸਟ ਹੋਣ ਕਾਰਨ ਸਬੰਧਿਤ ਵਾਹਨ ਦੇ ਮਾਲਕ ਕਿਸੇ ਵੀ ਤਰ੍ਹਾਂ ਦੀ ਸਰਕਾਰੀ ਸੇਵਾ ਜਿਵੇਂ ਬੀਮਾ, ਪ੍ਰਦੂਸ਼ਣ, ਰਜਿਸਟਰੇਸ਼ਨ ਆਦਿ ਦਾ ਲਾਭ ਨਹੀਂ ਲੈ ਸਕਦੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਚਲਾਨ ਦੀ ਬਣਦੀ ਰਕਮ ਸਮੇਂ ਸਿਰ ਦਫ਼ਤਰ ਸਕੱਤਰ, ਰਿਜਨਲ ਟਰਾਂਸਪੋਰਟ ਅਥਾਰਟੀ ਜਲੰਧਰ ਵਿਖੇ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਚਲਾਨ ਦੀ ਬਣਦੀ ਰਕਮ ਜਮ੍ਹਾਂ ਨਾ ਕਰਵਾਉਣ ਦੀ ਸੂਰਤ ਵਿੱਚ ਵਾਹਨ ਨੂੰ ਬਲੈਕ ਲਿਸਟ ਕਰ ਦਿੱਤਾ ਜਾਵੇਗਾ।

Related Post

Leave a Reply

Your email address will not be published. Required fields are marked *