ਸਿੱਖ ਜਥੇਬੰਦੀਆਂ ਨੂੰ ਸਿੱਖ ਪੰਥ ਦੇ ਸਨਮੁਖ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਗੁਰਮਤਿ ਸਿਧਾਂਤਾਂ ਦੀ ਰੌਸ਼ਨੀ ਵਿਚ ਇਕ ਜੁੱਟ ਹੋ ਕੇ ਚੱਲਣ ਦੀ ਲੋੜ-ਜਥੇਦਾਰ

ਅੰਮ੍ਰਿਤਸਰ, 6 ਜੂਨ 2025- ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਘੱਲੂਘਾਰਾ ਸਮਾਗਮ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਮੂਹ ਸਿੱਖ ਜਥੇਬੰਦੀਆਂ ਨੂੰ ਸਿੱਖ ਪੰਥ ਦੇ ਸਨਮੁਖ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਗੁਰਮਤਿ ਸਿਧਾਂਤਾਂ ਦੀ ਰੌਸ਼ਨੀ ਵਿਚ ਇਕ ਜੁੱਟ ਹੋ ਕੇ ਚੱਲਣ ਦੀ ਲੋੜ ਹੈ। ਉਨ੍ਹਾਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਘੱਲੂਘਾਰਾ ਸਮਾਗਮ ਅਮਨ ਅਮਾਨ ਨਾਲ ਨੇਪਰੇ ਚੜਨ ’ਤੇ ਤਸੱਲੀ ਪ੍ਰਗਟ ਕਰਦਿਆਂ ਸਮੂਹ ਸਿੱਖ ਜਥੇਬੰਦੀਆਂ ਦਾ ਧੰਨਵਾਦ ਵੀ ਕੀਤਾ। ਕੁਝ ਸਿੱਖ ਜਥੇਬੰਦੀਆਂ ਵਲੋਂ ਉਹਨਾਂ ਦੀ ਨਿਯੁਕਤੀ ਅਤੇ ਸੇਵਾ ਸੰਭਾਲ ਦੀ ਵਿਧੀ ’ਤੇ ਇਤਰਾਜ ਜਤਾਏ ਜਾਣ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਜਲਦੀ ਹੀ ਸਾਰੀਆਂ ਸਿੱਖ ਜਥੇਬੰਦੀਆਂ ਸ੍ਰੀ ਅਕਾਲ ਤਖਤ ਸਾਹਿਬ ਦੀ ਛਤਰ ਛਾਇਆ ਹੇਠ ਇਕ ਜੁੱਟ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਤੇ ਹੋਰ ਪੰਥਕ ਸਮੱਸਿਆਵਾਂ ਦੇ ਹੱਲ ਲਈ ਯਤਨਸ਼ੀਲ ਹੋਣਗੀਆਂ। ਉਨ੍ਹਾਂ ਕਿਹਾ ਕਿ ਮੈਂ ਘੱਲੂਘਾਰਾ ਮੌਕੇ ਆਪਣਾ ਸੰਦੇਸ਼ ਅਰਦਾਸ ਦੇ ਵਿਚ ਹੀ ਸ਼ਾਮਿਲ ਕਰ ਦਿੱਤੀ ਸੀ।

Related Post

Leave a Reply

Your email address will not be published. Required fields are marked *