ਅੱਜ ਪਿੰਡ ਭੁੱਲਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਬੀਬੀ ਰਾਜਵਿੰਦਰ ਕੌਰ ਭੁੱਲਰ ਸਾਬਕਾ ਵਿਧਾਇਕ ਨੂਰਮਹਿਲ ਦੇ ਗ੍ਰਹਿ ਵਿਖੇ ਪਹੁੰਚੇ।ਇਸ ਮੌਕੇ ਤੇ ਉਹਨਾਂ ਨੇ ਗੁਰਮਿਤ ਦੀਆਂ ਗੱਲਾਂ ਕੀਤੀਆਂ ਅਤੇ ਸਵ. ਸਰਦਾਰ ਗੁਰਦੀਪ ਸਿੰਘ ਭੁੱਲਰ ਨਾਲ ਬਤਾਏ ਹੋਏ ਪੁਰਾਣੇ ਪਲਾਂ ਦੀਆਂ ਪੁਰਾਣੀਆਂ ਯਾਦਾਂ ਸਾਂਝੀਆਂ ਕੀਤੀਆਂ। ਇਸ ਮੌਕੇ ਤੇ ਉਹਨਾਂ ਦੇ ਸਪੁੱਤਰ ਐਡਵੋਕੇਟ ਰਾਜ ਕਮਲ ਸਿੰਘ, ਜਥੇਦਾਰ ਬਲਦੇਵ ਸਿੰਘ ਕਲਿਆਣ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਪਾਲ ਸਿੰਘ ਕੁਲਾਰ, ਸਾਬਕਾ ਮੈਨੇਜਰ ਭਰਪੂਰ ਸਿੰਘ ਅਤੇ ਹੋਰ ਵੀ ਆਗੂ ਸ਼ਾਮਿਲ ਸਨ।
 
                        