Breaking
Sun. Nov 9th, 2025

2ਦਿਨਾਂ ‘ਚ 8ਗ੍ਰਿਫਤਾਰੀਆਂ, 85 ਗ੍ਰਾਮ ਹੈਰੋਇਨ, 180 ਨਸ਼ੀਲੇ ਕੈਪਸੂਲ ਅਤੇ 39 ਨਸ਼ੀਲੀਆਂ ਗੋਲੀਆਂ ਬਰਾਮਦ

ਜਲੰਧਰ ਨੂੰ ਨਸ਼ਾ ਮੁਕਤ ਅਤੇ ਸੁਰੱਖਿਅਤ ਸ਼ਹਿਰ ਬਣਾਉਣ ਲਈ ਕਮਿਸ਼ਨਰੇਟ ਪੁਲਿਸ ਵਚਨਬੱਧ : ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ

ਜਲੰਧਰ, 25 ਜੁਲਾਈ :- ਪੰਜਾਬ ਸਰਕਾਰ ਵਲੋਂ ਸ਼ੁਰੂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਲਗਾਤਾਰ ਮਾੜੇ ਅਨਸਰਾਂ ਉੱਤੇ ਸਖਤ ਨਿਗਰਾਨੀ ਰੱਖੀ ਜਾ ਰਹੀ ਹੈ, ਤਾਂ ਜੋ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਹਰੇਕ ਵਿਅਕਤੀ ਨੂੰ ਕਾਬੂ ਕੀਤਾ ਜਾ ਸਕੇ। ਇਸ ਮੁਹਿੰਮ ਤਹਿਤ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਪਿਛਲੇ ਦੋ ਦਿਨਾਂ ਦੌਰਾਨ ਵੱਖ-ਵੱਖ ਥਾਣਿਆਂ ਵਿੱਚ 7 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ਅਧੀਨ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਨਤੀਜੇ ਵਜੋਂ, ਉਨ੍ਹਾਂ ਦੇ ਕਬਜ਼ੇ ਵਿੱਚੋਂ 85 ਗ੍ਰਾਮ ਹੈਰੋਇਨ, 180 ਨਸ਼ੀਲੇ ਕੈਪਸੂਲ ਅਤੇ 39 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆ ਗਈਆਂ ਹਨ। ਇਸ ਤੋਂ ਇਲਾਵਾ ਨਸ਼ੇ ਦੀ ਆਦਤ ਵਿਚ ਫਸੇ ਵਿਅਕਤੀਆਂ ਦੇ ਪੁਨਰਵਾਸ ਅਤੇ ਮਨੋਵਿਗਿਆਨਕ ਸਹਾਇਤਾ ਵੱਲ ਧਿਆਨ ਦਿੰਦਿਆਂ ਜਲੰਧਰ ਪੁਲਿਸ ਵੱਲੋਂ 6 ਵਿਅਕਤੀਆਂ ਨੂੰ ਨਸ਼ਾ ਛੁਡਾਉ ਕੇਂਦਰਾਂ ਵਿੱਚ ਦਾਖਲ ਕਰਵਾਇਆ ਗਿਆ ਹੈ, ਤਾਂ ਜੋ ਉਹ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰ ਸਕਣ।
ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਜਲੰਧਰ ਨੂੰ ਨਸ਼ਾ ਮੁਕਤ ਅਤੇ ਸੁਰੱਖਿਅਤ ਸ਼ਹਿਰ ਬਣਾਉਣ ਵਾਸਤੇ ਕਮਿਸ਼ਨਰੇਟ ਪੁਲਿਸ ਵਚਨਬੱਧ ਹੈ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ੇ ਦਾ ਵਪਾਰ ਜਾਂ ਗੈਰ ਕਾਨੂੰਨੀ ਗਤੀਵਿਧੀਆਂ ਬਾਰੇ ਜਾਣਕਾਰੀ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਜਾਂ ਹੈਲਪਲਾਈਨ ਨੰਬਰ 112 ‘ਤੇ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੇ ਪਛਾਣ ਬਿਲਕੁੱਲ ਗੁਪਤ ਰੱਖੀ ਜਾਵੇਗੀ।

Related Post

Leave a Reply

Your email address will not be published. Required fields are marked *