ਸਰਬਸੰਮਤੀ ਨਾਲ 64 ਪੰਚ ਚੁਣੇ
ਜਲੰਧਰ, 27 ਜੁਲਾਈ 2025 :- ਜ਼ਿਲ੍ਹੇ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਰਹਿੰਦੀਆਂ ਉਪ ਚੋਣਾਂ-2025 ਲਈ ਐਤਵਾਰ ਨੂੰ ਵੋਟਾਂ ਪੈਣ ਦਾ ਕੰਮ ਅਮਨ-ਅਮਾਨ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹ ਗਿਆ ਅਤੇ ਸ਼ਾਮ 4 ਵਜੇ ਤੱਕ 62.47 ਫੀਸਦੀ ਪੋਲਿੰਗ ਹੋਈ ਜਦਕਿ ਸਰਬਸੰਮਤੀ ਨਾਲ 64 ਪੰਚ ਚੁਣੇ ਗਏ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਚੋਣ ਪ੍ਰਕਿਰਿਆ ਸ਼ਾਂਤੀਪੂਰਵਕ ਮੁਕੰਮਲ ਹੋਣ ’ਤੇ ਵੋਟਰਾਂ ਦਾ ਧੰਨਵਾਦ ਕੀਤਾ ਅਤੇ ਇਸ ਮਹੱਤਵਪੂਰਣ ਕਾਰਜ ਨੂੰ ਸੁਚੱਜੇ ਢੰਗ ਨਾਲ ਸਿਰੇ ਚਾੜ੍ਹਨ ਲਈ ਚੋਣ ਅਮਲੇ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਪੰਚਾਂ-ਸਰਪੰਚਾਂ ਦੇ ਕੁੱਲ 11 ਅਹੁੱਦਿਆਂ ਲਈ ਅੱਜ ਵੋਟਾਂ ਪਈਆਂ ਜਦਕਿ 64 ਪੰਚ ਸਰਬਸੰਮਤੀ ਨਾਲ ਪਹਿਲਾਂ ਹੀ ਚੁਣੇ ਜਾ ਚੁੱਕੇ ਹਨ।